ਸੋਸ਼ਲ ਮੀਡੀਆ ’ਤੇ ਅਣਜਾਣ ਲੋਕਾਂ ਨਾਲ ਦੋਸਤੀ ਪੈ ਸਕਦੀ ਹੈ ਭਾਰੀ, ਮਾਪੇ ਬੱਚਿਆਂ ਦੀਆਂ ਆਨਲਾਈਨ ਗਤੀਵਿਧੀਆਂ ’ਤੇ ਰੱਖਣ ਨਜ਼ਰ-ਐੱਸ.ਐੱਸ.ਪੀ.ਫ਼ਾਜ਼ਿਲਕਾ
ਅਬੋਹਰ, 18 ਨਵੰਬਰ (ਵਿਵੇਕ ਹੂੜੀਆ)-ਸੋਸ਼ਲ ਮੀਡੀਆ ਦੀ ਲਗਾਤਾਰ ਵਧ ਰਹੀ ਵਰਤੋਂ ਦੇ ਮੱਦੇਨਜ਼ਰ ਬੱਚਿਆਂ ਅਤੇ ਨੌਜਵਾਨਾਂ ਦੀ ਆਨਲਾਈਨ ਸੁਰੱਖਿਆ ਨੂੰ ਲੈ ਕੇ ਐੱਸ. ਐੱਸ.
ਅਬੋਹਰ, 18 ਨਵੰਬਰ (ਵਿਵੇਕ ਹੂੜੀਆ)-ਸੋਸ਼ਲ ਮੀਡੀਆ ਦੀ ਲਗਾਤਾਰ ਵਧ ਰਹੀ ਵਰਤੋਂ ਦੇ ਮੱਦੇਨਜ਼ਰ ਬੱਚਿਆਂ ਅਤੇ ਨੌਜਵਾਨਾਂ ਦੀ ਆਨਲਾਈਨ ਸੁਰੱਖਿਆ ਨੂੰ ਲੈ ਕੇ ਐੱਸ.ਐੱਸ.ਪੀ.ਫ਼ਾਜ਼ਿਲਕਾ ਗਗਨ ਅਜੀਤ ਸਿੰਘ ਨੇ ਮਾਪਿਆਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਦੀਆਂ ਮੋਬਾਈਲ ਫੋਨਾਂ ’ਤੇ ਹੋਣ ਵਾਲੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਕਿਸੇ ਵੀ ਅਣਜਾਣ ਵਿਅਕਤੀ ਨਾਲ ਦੋਸਤੀ ਕਰਨ ਜਾਂ ਉਸ ਦੇ ਬਹਿਕਾਵੇ ਵਿਚ ਆਉਣ ਤੋਂ ਸੁਚੇਤ ਰਹਿਣ ਲਈ ਜਾਗਰੂਕ ਕਰਨ। ਥੋੜ੍ਹੀ ਜਿਹੀ ਲਾਪਰਵਾਹੀ ਬੱਚਿਆਂ ਨੂੰ ਅਜਿਹੇ ਜਾਲ ਵਿਚ ਫਸਾ ਸਕਦੀ ਹੈ, ਜਿਸ ਦੀ ਵਰਤੋਂ ਬਾਅਦ ਵਿਚ ਅਪਰਾਧਿਕ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਲਈ ਕੀਤੀ ਜਾ ਸਕਦੀ ਹੈ। ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹੀਂ ਦਿਨੀਂ ਅਜਿਹੀਆਂ ਗਤੀਵਿਧੀਆਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿਚ ਪਾਕਿਸਤਾਨ ’ਚ ਬੈਠੇ ਆਈ.ਐੱਸ.ਆਈ. ਨਾਲ ਜੁੜੇ ਏਜੰਟ ਪੰਜਾਬ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਕਥਿਤ ਤੌਰ ’ਤੇ ਲੜਕੀਆਂ ਰਾਹੀਂ ਹਨੀ ਟਰੈਪ ਦਾ ਸਹਾਰਾ ਲਿਆ ਜਾਂਦਾ ਹੈ। ਪਹਿਲਾਂ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨਾਲ ਦੋਸਤੀ ਕੀਤੀ ਜਾਂਦੀ ਹੈ ਅਤੇ ਫਿਰ ਉਨ੍ਹਾਂ ਨੂੰ ਪ੍ਰੇਮ ਸੰਬੰਧਾਂ ਵਿਚ ਉਲਝਾ ਕੇ ਪੈਸਿਆਂ ਦਾ ਲਾਲਚ ਦਿੱਤਾ ਜਾਂਦਾ ਹੈ। ਕਈ ਮਾਮਲਿਆਂ ਵਿਚ ਨੌਜਵਾਨਾਂ ਦਾ ਭਰੋਸਾ ਜਿੱਤਣ ਲਈ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਵੀ ਭੇਜੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਜਾਲ ਵਿਚ ਫਸਣ ਤੋਂ ਬਾਅਦ ਨੌਜਵਾਨਾਂ ਤੋਂ ਅਪਰਾਧਿਕ ਗਤੀਵਿਧੀਆਂ ਕਰਵਾਉਣ ਦੇ ਨਾਲ-ਨਾਲ ਆਪਣੇ ਇਲਾਕੇ ਵਿਚ ਫ਼ੌਜ ਨਾਲ ਸਬੰਧਿਤ ਗਤੀਵਿਧੀਆਂ ਅਤੇ (ਬਾਕੀ ਸਫ਼ਾ 6 ’ਤੇ)