18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਔਰਤ ਦੀ ਮੌਤ, ਪਤੀ-ਪਤਨੀ ਗੰਭੀਰ ਜ਼ਖ਼ਮੀ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ-ਮਲੋਟ ਹਾਈਵੇਅ ’ਤੇ ਸਥਿਤ ਪਿੰਡ ਢਾਣੀ ਖ਼ਰਾਸ ਵਾਲੀ ਨੇੜੇ ਬੀਤੀ ਦੇਰ ਸ਼ਾਮ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਚਾਲਕ ਅਤੇ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ-ਮਲੋਟ ਹਾਈਵੇਅ ’ਤੇ ਸਥਿਤ ਪਿੰਡ ਢਾਣੀ ਖ਼ਰਾਸ ਵਾਲੀ ਨੇੜੇ ਬੀਤੀ ਦੇਰ ਸ਼ਾਮ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਚਾਲਕ ਅਤੇ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ, ਜ਼ਖ਼ਮੀਆਂ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਚੱਕ ਖਿਓਵਾਲਾ ਬੋਦਲਾ ਨਿਵਾਸੀ ਬਲਵੰਤ ਸਿੰਘ ਆਪਣੀ ਪਤਨੀ ਅਤੇ ਗੁਆਂਢ ਵਿਚ ਰਹਿੰਦੀ ਭਾਬੀ ਮਨਜੀਤ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਫ਼ਾਜ਼ਿਲਕਾ ਵੱਲ ਆ ਰਿਹਾ ਸੀ। ਜਦੋਂ ਉਹ ਪਿੰਡ ਢਾਣੀ ਖ਼ਰਾਸ ਵਾਲੀ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਤਿੰਨੋਂ ਜਣੇ ਸੜਕ ’ਤੇ ਡਿਗ ਗਏ ਅਤੇ ਟਰੈਕਟਰ-ਟਰਾਲੀ ਦਾ ਟਾਇਰ ਮਨਜੀਤ ਕੌਰ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਆਸ-ਪਾਸ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਬਲਵੰਤ ਸਿੰਘ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਦੂਜੇ ਪਾਸੇ ਜ਼ਖ਼ਮੀ ਬਲਵੰਤ ਸਿੰਘ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਹਾਦਸਾ ਵਾਪਰੇ ਨੂੰ ਦੋ ਤੋਂ ਤਿੰਨ ਘੰਟੇ ਬੀਤ ਜਾਣ ਅਤੇ ਵਾਰ-ਵਾਰ ਫ਼ੋਨ ਕਰਨ ਦੇ ਬਾਵਜੂਦ ਥਾਣਾ ਸਦਰ ਫ਼ਾਜ਼ਿਲਕਾ ਦਾ ਕੋਈ ਵੀ ਮੁਲਾਜ਼ਮ ਮੌਕੇ ’ਤੇ ਜਾਂ ਹਸਪਤਾਲ ਵਿਖੇ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫ਼ਰਾਰ ਟਰੈਕਟਰ-ਟਰਾਲੀ ਚਾਲਕ ਦੀ ਜਲਦ ਪਛਾਣ ਕਰਕੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ ਦੀਆਂ ਕੱਚੀਆਂ ਜ਼ਮੀਨਾਂ ਪੱਕੀਆਂ ਕਰਵਾਉਣ ਲਈ ਕਿਸਾਨਾਂ ਨਾਲ ਡਟ ਕੇ ਖੜ੍ਹੇ ਹਾਂ-ਕਰਨ ਗਿਲਹੋਤਰਾ ਅਗਲੀ ਖ਼ਬਰ ਸੋਸ਼ਲ ਮੀਡੀਆ ’ਤੇ ਅਣਜਾਣ ਲੋਕਾਂ ਨਾਲ ਦੋਸਤੀ ਪੈ ਸਕਦੀ ਹੈ ਭਾਰੀ, ਮਾਪੇ ਬੱਚਿਆਂ ਦੀਆਂ ਆਨਲਾਈਨ ਗਤੀਵਿਧੀਆਂ ’ਤੇ ਰੱਖਣ ਨਜ਼ਰ...
Ad Position 24