ਏਂਜਲਜ਼ ਵਰਲਡ ਸਕੂਲ ਵਿਚ ‘ਜੰਪ ਐਂਡ ਬਾਲਿੰਗ’ ਗਤੀਵਿਧੀ ਦੌਰਾਨ ਨੰਨ੍ਹੇ-ਮੁੰਨ੍ਹਿਆਂ ਨੇ ਕੀਤੀ ਖ਼ੂਬ ਮਸਤੀ
ਅਬੋਹਰ, 18 ਨਵੰਬਰ(ਵਿਵੇਕ ਹੂੜੀਆ)-ਏਂਜਲਜ਼ ਵਰਲਡ ਪਲੇਅ-ਵੇ ਕਾਨਵੈਂਟ ਸਕੂਲ ਵਿਚ ਨਰਸਰੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ‘ਜੰਪ ਐਂਡ ਬਾਲਿੰਗ’ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਚਾਅ ਨਾਲ ਭਾਗ ਲਿਆ ਅਤੇ ਖੇਡਾਂ ਰਾਹੀਂ ਖ਼ੂਬ ਮਸਤੀ ਕੀਤੀ।
ਅਬੋਹਰ, 18 ਨਵੰਬਰ(ਵਿਵੇਕ ਹੂੜੀਆ)-ਏਂਜਲਜ਼ ਵਰਲਡ ਪਲੇਅ-ਵੇ ਕਾਨਵੈਂਟ ਸਕੂਲ ਵਿਚ ਨਰਸਰੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ‘ਜੰਪ ਐਂਡ ਬਾਲਿੰਗ’ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਚਾਅ ਨਾਲ ਭਾਗ ਲਿਆ ਅਤੇ ਖੇਡਾਂ ਰਾਹੀਂ ਖ਼ੂਬ ਮਸਤੀ ਕੀਤੀ। ਗਤੀਵਿਧੀ ਦੌਰਾਨ ਬੱਚਿਆਂ ਨੂੰ ਛਾਲਾਂ ਮਾਰਨ, ਰੰਗ-ਬਰੰਗੀਆਂ ਗੇਂਦਾਂ ਨਾਲ ਖੇਡਣ ਅਤੇ ਬਾਲਿੰਗ ਪਿੰਨਾਂ ਨੂੰ ਨਿਸ਼ਾਨਾ ਬਣਾਉਣ ਦੇ ਮੌਕੇ ਦਿੱਤੇ ਗਏ। ਬੱਚਿਆਂ ਨੇ ਆਪਣੀ ਵਾਰੀ ਦੀ ਉਡੀਕ ਕਰਦਿਆਂ ਪੂਰੇ ਉਤਸ਼ਾਹ ਨਾਲ ਖੇਡ ਵਿਚ ਹਿੱਸਾ ਲਿਆ। ਰੰਗ-ਬਿਰੰਗੇ ਖਿਡੌਣਿਆਂ ਅਤੇ ਖੇਡ ਸਮਗਰੀ ਨੇ ਬੱਚਿਆਂ ਦਾ ਖ਼ਾਸ ਧਿਆਨ ਖਿੱਚਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਸਰੀਰਕ ਸਰਗਰਮੀ ਵਧਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਸੰਤੁਲਨ ਬਣਾਈ ਰੱਖਣ, ਹੱਥਾਂ ਅਤੇ ਅੱਖਾਂ ਦੇ ਤਾਲਮੇਲ, ਇਕਾਗਰਤਾ ਅਤੇ ਮੋਟਰ ਸਕਿੱਲਜ਼ ਨੂੰ ਵਿਕਸਿਤ ਕਰਨ ਵਿਚ ਸਹਾਇਕ ਹੁੰਦੀਆਂ ਹਨ। ਖੇਡਾਂ ਰਾਹੀਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਆਪਸੀ ਸਹਿਯੋਗ ਅਤੇ ਸਕਾਰਾਤਮਿਕ ਸੋਚ ਵੀ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਖੇਡਾਂ ਅਤੇ ਦਿਲਚਸਪ ਗਤੀਵਿਧੀਆਂ ਰਾਹੀਂ ਸਿੱਖਣ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਬੱਚੇ ਪੜ੍ਹਾਈ ਦੇ ਨਾਲ-ਨਾਲ ਹੋਰ ਖੇਤਰਾਂ ਵਿਚ ਵੀ ਆਪਣੀ ਪ੍ਰਤਿਭਾ ਨਿਖਾਰ ਸਕਣ। ਗਤੀਵਿਧੀ ਦੌਰਾਨ ਬੱਚਿਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਉਤਸ਼ਾਹ ਦੇਖਣਯੋਗ ਸੀ।