18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰਾਜ ਬਖ਼ਸ਼ ਕੰਬੋਜ ਨੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਸੰਬੰਧੀ ਹੋਈ ਵਿਚਾਰ-ਚਰਚਾ

ਜਲਾਲਾਬਾਦ, 18 ਨਵੰਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ. ਬੀ.

Ad Position 21
No active advertisement
ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ ਵਿਭਾਗ ਦੇ ਸਾਬਕਾ ਚੇਅਰਮੈਨ ਰਾਜ ਬਖ਼ਸ਼ ਕੰਬੋਜ। ਅਜੀਤ ਤਸਵੀਰ 19-11-2026
ਜਲਾਲਾਬਾਦ, 18 ਨਵੰਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ ਵਿਭਾਗ ਦੇ ਸਾਬਕਾ ਚੇਅਰਮੈਨ ਰਾਜ ਬਖ਼ਸ਼ ਕੰਬੋਜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਰਾਜ ਬਖ਼ਸ਼ ਕੰਬੋਜ ਨੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ, ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਅਤੇ ਸੂਬੇ ਅੰਦਰ ਪਾਰਟੀ ਦੀ ਜਥੇਬੰਦਕ ਸਥਿਤੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ, ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਦੀ ਸਰਗਰਮ ਭੂਮਿਕਾ ਸਬੰਧੀ ਵੀ ਚਰਚਾ ਕੀਤੀ ਗਈ। ਦੋਵਾਂ ਆਗੂਆਂ ਨੇ ਪੰਜਾਬ ਨਾਲ ਜੁੜੇ ਵੱਖ-ਵੱਖ ਰਾਜਨੀਤਿਕ ਮੁੱਦਿਆਂ ਅਤੇ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਇਹ ਮੁਲਾਕਾਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਰਾਜਨੀਤਿਕ ਅਤੇ ਜਥੇਬੰਦਕ ਮਾਮਲਿਆਂ ਬਾਰੇ ਵਿਚਾਰ-ਚਰਚਾ ਦੇ ਪੱਖੋਂ ਅਹਿਮ ਰਹੀ।
Ad Position 22
No active advertisement
ਪਿਛਲੀ ਖ਼ਬਰ ਨਵਜੰਮੇ ਬੱਚਿਆਂ ਲਈ ਬੇਹੱਦ ਲਾਭਦਾਇਕ ਹੈ ‘ਕੰਗਾਰੂ ਮਦਰ ਕੇਅਰ’ ਤਕਨੀਕ-ਡਾ.ਹਾਰਦਿਕ ਸੋਨੀ ਅਗਲੀ ਖ਼ਬਰ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਨੌਜਵਾਨਾਂ ਨੂੰ ਭਰਤੀ ਲਈ ਮਿਲੇਗੀ ਮੁਫ਼ਤ ਸਿਖਲਾਈ
Ad Position 24