18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਵਜੰਮੇ ਬੱਚਿਆਂ ਲਈ ਬੇਹੱਦ ਲਾਭਦਾਇਕ ਹੈ ‘ਕੰਗਾਰੂ ਮਦਰ ਕੇਅਰ’ ਤਕਨੀਕ-ਡਾ.ਹਾਰਦਿਕ ਸੋਨੀ

ਅਬੋਹਰ, 18 ਨਵੰਬਰ(ਵਿਵੇਕ ਹੂੜੀਆ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 21 ਨਵੰਬਰ ਤੱਕ ਮਨਾਏ ਜਾ ਰਹੇ ‘ਰਾਸ਼ਟਰੀ ਨਵਜੰਮੇ ਬੱਚੇ ਦੀ ਦੇਖਭਾਲ ਹਫ਼ਤੇ’ ਤਹਿਤ ਸਿਵਲ ਹਸਪਤਾਲ ਅਬੋਹਰ ਵਿਖੇ ਜਾਗਰੂਕਤਾ ਅਤੇ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਮਾਪਿਆਂ ਨੂੰ ਨਵਜੰਮੇ ਬੱਚਿਆਂ ਦੀ ਸਹੀ ਦੇਖਭਾਲ, ਪੋਸ਼ਣ, ਸਫ਼ਾਈ ਅਤੇ ਸਮੇਂ ਸਿਰ ਟੀਕਾਕਰਨ ਕਰਵਾਉਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Ad Position 21
No active advertisement
ਸਿਵਲ ਹਸਪਤਾਲ ਅਬੋਹਰ ਵਿਖੇ ਨਵਜੰਮੇ ਬੱਚਿਆਂ ਦੀ ਸਹੀ ਦੇਖਭਾਲ, ਪੋਸ਼ਣ ਅਤੇ ਟੀਕਾਕਰਨ ਸੰਬੰਧੀ ਮਾਪਿਆਂ ਨੂੰ ਜਾਗਰੂਕ ਕਰਦੇ ਹੋਏ ਡਾ. ਹਾਰਦਿਕ ਸੋਨੀ ਅਤੇ ਸਿਹਤ ਵਿਭਾਗ ਦੀ ਟੀਮ। ਅਜੀਤ ਤਸਵੀਰ 19-11-2026
ਅਬੋਹਰ, 18 ਨਵੰਬਰ(ਵਿਵੇਕ ਹੂੜੀਆ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 21 ਨਵੰਬਰ ਤੱਕ ਮਨਾਏ ਜਾ ਰਹੇ ‘ਰਾਸ਼ਟਰੀ ਨਵਜੰਮੇ ਬੱਚੇ ਦੀ ਦੇਖਭਾਲ ਹਫ਼ਤੇ’ ਤਹਿਤ ਸਿਵਲ ਹਸਪਤਾਲ ਅਬੋਹਰ ਵਿਖੇ ਜਾਗਰੂਕਤਾ ਅਤੇ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਮਾਪਿਆਂ ਨੂੰ ਨਵਜੰਮੇ ਬੱਚਿਆਂ ਦੀ ਸਹੀ ਦੇਖਭਾਲ, ਪੋਸ਼ਣ, ਸਫ਼ਾਈ ਅਤੇ ਸਮੇਂ ਸਿਰ ਟੀਕਾਕਰਨ ਕਰਵਾਉਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਮੀਤ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਦੀ ਅਗਵਾਈ ਹੇਠ ਪੀ.ਪੀ. ਯੂਨਿਟ ਅਤੇ ਜੱਚਾ-ਬੱਚਾ ਵਾਰਡ ਵਿਚ ਇਹ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਵਜੰਮੇ ਬੱਚਿਆਂ ਦੀ ਮੌਤ ਦਰ ਘਟਾਉਣਾ ਅਤੇ ਜਨਮ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਸਹੀ ਦੇਖਭਾਲ ਪ੍ਰਤੀ ਮਾਪਿਆਂ ਨੂੰ ਜਾਗਰੂਕ ਕਰਨਾ ਹੈ। ਇਸ ਮੌਕੇ ਬੱਚਿਆਂ ਦੇ ਮਾਹਿਰ ਡਾ.ਹਾਰਦਿਕ ਸੋਨੀ ਨੇ ਕਿਹਾ ਕਿ ਬੱਚੇ ਦੇ ਜਨਮ ਤੋਂ ਬਾਅਦ ਪਹਿਲੇ 28 ਦਿਨ ਬੇਹੱਦ ਨਾਜ਼ੁਕ ਅਤੇ ਮਹੱਤਵਪੂਰਨ ਹੁੰਦੇ ਹਨ। ਇਸ ਸਮੇਂ ਦੌਰਾਨ ਸਹੀ ਦੇਖਭਾਲ ਕਰਕੇ ਬੱਚੇ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਣੇਪੇ ਤੋਂ ਇੱਕ ਘੰਟੇ ਦੇ ਅੰਦਰ ਬੱਚੇ ਨੂੰ ਮਾਂ ਦਾ ਪਹਿਲਾ ਗਾੜ੍ਹਾ ਦੁੱਧ (ਕੋਲੋਸਟਰਮ) ਜ਼ਰੂਰ ਪਿਲਾਉਣਾ ਚਾਹੀਦਾ ਹੈ, ਕਿਉਂਕਿ ਇਹ ਬੱਚੇ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਂਦਾ ਹੈ ਅਤੇ ਪਹਿਲੇ ਟੀਕੇ ਵਾਂਗ ਕੰਮ ਕਰਦਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਸਲਾਹ ਦਿੱਤੀ ਕਿ ਪਹਿਲੇ ਛੇ ਮਹੀਨਿਆਂ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਦਿੱਤਾ ਜਾਵੇ ਅਤੇ ਪਾਣੀ, ਸ਼ਹਿਦ ਜਾਂ ਗੁੜ੍ਹਤੀ ਆਦਿ ਦੇਣ ਤੋਂ ਗੁਰੇਜ਼ ਕੀਤਾ ਜਾਵੇ। ਘੱਟ ਵਜ਼ਨ ਵਾਲੇ ਬੱਚਿਆਂ ਨੂੰ ਸਰੀਰਕ ਤਾਪਮਾਨ ਠੀਕ ਰੱਖਣ ਅਤੇ ਨਿੱਘ ਪ੍ਰਦਾਨ ਕਰਨ ਲਈ ‘ਕੰਗਾਰੂ ਮਦਰ ਕੇਅਰ’ ਤਕਨੀਕ ਅਪਣਾਉਣੀ ਬਹੁਤ ਲਾਭਦਾਇਕ ਹੈ। ਇਸ ਤੋਂ ਇਲਾਵਾ ਬੱਚੇ ਨੂੰ ਛੂਹਣ ਤੋਂ ਪਹਿਲਾਂ ਹੱਥ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ ਅਤੇ ਨਾੜੂ ਨੂੰ ਸਾਫ਼ ਤੇ ਸੁੱਕਾ ਰੱਖਣਾ ਚਾਹੀਦਾ ਹੈ। ਡਾ. ਸੋਨੀ ਨੇ ਕਿਹਾ ਕਿ ਜੇਕਰ ਬੱਚਾ ਦੁੱਧ ਪੀਣਾ ਬੰਦ ਕਰ ਦੇਵੇ, ਸੁਸਤ ਰਹੇ, ਤੇਜ਼ ਸਾਹ ਲਵੇ, ਸਰੀਰ ਠੰਢਾ ਪੈ ਜਾਵੇ ਜਾਂ ਤੇਜ਼ ਬੁਖ਼ਾਰ ਹੋਵੇ ਤਾਂ ਬਿਨਾਂ ਦੇਰੀ ਕੀਤੇ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਮੌਕੇ ਪੀ.ਪੀ. ਯੂਨਿਟ ਇੰਚਾਰਜ ਏ.ਐਨ.ਐਮ. ਦਿਨੇਸ਼ ਰਾਣੀ ਅਤੇ ਏ.ਐਨ.ਐਮ. ਲਖਵਿੰਦਰ ਕੌਰ ਨੇ ਕਿਹਾ ਕਿ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਸਰਕਾਰੀ ਸਿਹਤ ਕੇਂਦਰਾਂ ਵਿਚ ਮੁਫ਼ਤ ਉਪਲਬਧ ਸਾਰੇ ਟੀਕੇ ਨਿਰਧਾਰਿਤ ਸਮੇਂ ਅਨੁਸਾਰ ਲਗਵਾਉਣੇ ਬਹੁਤ ਜ਼ਰੂਰੀ ਹਨ। ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਆਸ਼ਾ ਵਰਕਰਾਂ ਅਤੇ ਏ.ਐਨ.ਐਮ. ਰਾਹੀਂ ਘਰ-ਘਰ ਜਾ ਕੇ ਨਵਜੰਮੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੂੰ ਬੱਚਿਆਂ ਦੇ ਸਹੀ ਪੋਸ਼ਣ ਅਤੇ ਸਫ਼ਾਈ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਪੀ.ਪੀ. ਯੂਨਿਟ ਤੋਂ ਭਾਰਤ ਸੇਠੀ, ਅੰਕੁਸ਼ ਧਵਨ, ਨਰਸਿੰਗ ਸਟਾਫ਼ ਵਿਚੋਂ ਮਨਜਿੰਦਰ ਕੌਰ ਅਤੇ ਚਰਨਜੀਤ ਕੌਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰ, ਆਸ਼ਾ ਵਰਕਰ ਅਤੇ ਬੱਚਿਆਂ ਦੇ ਮਾਪੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੜਾਈ-ਝਗੜੇ ਅਤੇ ਕੁੱਟਮਾਰ ਕਰਨ ਦੇ ਮਾਮਲੇ ਵਿਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਰਾਜ ਬਖ਼ਸ਼ ਕੰਬੋਜ ਨੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ 2027 ਦੀਆਂ ਵਿਧਾਨ ਸਭਾ ਚੋਣਾਂ ਅਤ...
Ad Position 24