ਵਿਧਾਇਕ ਸਵਨਾ ਨੂੰ ਮੁੜ ਟਿਕਟ ਮਿਲਣ ’ਤੇ ਹਲਕਾ ਫ਼ਾਜ਼ਿਲਕਾ ’ਚ ਖ਼ੁਸ਼ੀ ਦੀ ਲਹਿਰ
ਵਿਧਾਇਕ ਸਵਨਾ ਨੇ ਹਲਕਾ ਵਾਸੀਆਂ ਨੂੰ ਦੱਸਿਆ ਆਪਣਾ ਪਰਿਵਾਰ
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਾਜ਼ਿਲਕਾ ਤੋਂ ਮੌਜੂਦਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਸਮੁੱਚੇ ਹਲਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਟਿਕਟ ਮਿਲਣ ਦੀ ਖ਼ੁਸ਼ੀ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਾਸੀਆਂ ਵਲੋਂ ਵਿਧਾਇਕ ਸਵਨਾ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦੇ ਕੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਅਤੇ ਸਨਮਾਨ ਕੀਤਾ ਜਾ ਰਿਹਾ ਹੈ।
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਾਜ਼ਿਲਕਾ ਤੋਂ ਮੌਜੂਦਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਸਮੁੱਚੇ ਹਲਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਟਿਕਟ ਮਿਲਣ ਦੀ ਖ਼ੁਸ਼ੀ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਾਸੀਆਂ ਵਲੋਂ ਵਿਧਾਇਕ ਸਵਨਾ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦੇ ਕੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਅਤੇ ਸਨਮਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਲੋਕਾਂ ਦੇ ਭਾਰੀ ਉਤਸ਼ਾਹ ਅਤੇ ਪਿਆਰ ਨੂੰ ਦੇਖਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਹਲਕੇ ਦੇ ਲੋਕ ਉਨ੍ਹਾਂ ਲਈ ਸਿਰਫ਼ ਵੋਟਰ ਨਹੀਂ, ਸਗੋਂ ਉਨ੍ਹਾਂ ਦਾ ਆਪਣਾ ਪਰਿਵਾਰ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨੇ ਹੀ ਪਹਿਲਾਂ ਉਨ੍ਹਾਂ ਨੂੰ ਜਿਤਾ ਕੇ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਸੀ ਅਤੇ ਉਹ ਹਮੇਸ਼ਾ ਇਕ ਸੇਵਾਦਾਰ ਵਜੋਂ ਲੋਕਾਂ ਦੇ ਹੱਕਾਂ ਲਈ ਦਿਨ-ਰਾਤ ਹਾਜ਼ਰ ਹਨ। ਵਿਧਾਇਕ ਸਵਨਾ ਨੇ ਅੱਗੇ ਕਿਹਾ ਕਿ ਉਹ ਹਲਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਲਈ ਸਮੇਂ-ਸਮੇਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਲੋੜੀਂਦੇ ਫ਼ੰਡ ਅਤੇ ਪ੍ਰੋਜੈਕਟ ਲਿਆ ਰਹੇ ਹਨ। ਉਨ੍ਹਾਂ ਆਪਣਾ ਸੁਪਨਾ ਸਾਂਝਾ ਕਰਦਿਆਂ ਕਿਹਾ ਕਿ ਉਹ ਫ਼ਾਜ਼ਿਲਕਾ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀ ਆਧੁਨਿਕ ਦਿੱਖ ਦੇਣਾ ਚਾਹੁੰਦੇ ਹਨ ਤਾਂ ਜੋ ਕੋਈ ਵੀ ਇਲਾਕਾ ਵਿਕਾਸ ਪੱਖੋਂ ਪਿੱਛੇ ਨਾ ਰਹੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਹਰ ਵਰਗ ਦਾ ਸਤਿਕਾਰ ਹੈ ਅਤੇ ਹਲਕੇ ਦਾ ਕੋਈ ਵੀ ਵਾਸੀ ਆਪਣੀ ਮੁਸ਼ਕਲ ਲੈ ਕੇ ਬੇਝਿਜਕ ਉਨ੍ਹਾਂ ਨੂੰ ਮਿਲ ਸਕਦਾ ਹੈ। ਆਉਣ ਵਾਲੇ ਦਿਨਾਂ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।