ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੈਵਿਸ਼ ਕਪੂਰ ਨੇ ਦੱਸਿਆ ਕਿ ਪੁਲਿਸ ਪਾਰਟੀ ਪੁਰਾਣੇ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਫਲਾਈ ਓਵਰ ਹੇਠਾਂ ਗਸ਼ਤ ਕਰ ਰਹੀ ਸੀ ਤਾਂ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਵਿਅਕਤੀ ਮੌਕੇ ਤੋਂ ਖਿਸਕਣ ਲੱਗਿਆ।
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੈਵਿਸ਼ ਕਪੂਰ ਨੇ ਦੱਸਿਆ ਕਿ ਪੁਲਿਸ ਪਾਰਟੀ ਪੁਰਾਣੇ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਫਲਾਈ ਓਵਰ ਹੇਠਾਂ ਗਸ਼ਤ ਕਰ ਰਹੀ ਸੀ ਤਾਂ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਵਿਅਕਤੀ ਮੌਕੇ ਤੋਂ ਖਿਸਕਣ ਲੱਗਿਆ। ਜਿਸ ਨੂੰ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਅਤੇ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਗਗਨਦੀਪ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਵਾਰਡ ਨੰਬਰ 8 ਰਾਜਪੂਤ ਮੁਹੱਲਾ ਜਲਾਲਾਬਾਦ ਦੱਸਿਆ। ਉਸ ਕੋਲੋਂ ਇਕ ਲਾਈਟਰ, ਚਾਂਦੀ ਰੰਗ ਦੀ ਪੰਨੀ ਜਿਸ ’ਤੇ ਹੈਰੋਇਨ ਲੱਗੀ ਹੋਈ ਸੀ ਅਤੇ ਸੜੀ ਹੋ ਈ ਸੀ ਅਤੇ 10 ਰੁਪਏ ਦਾ ਕੁੱਝ ਹਿੱਸਾ ਸੜਿਆ ਹੋਇਆ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।