ਕਾਪਿਆਂ ਨਾਲ ਹਮਲਾ ਕਰ ਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕਾਪਿਆਂ ਨਾਲ ਹਮਲਾ ਕਰਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੇਲ ਸਿੰਘ ਉਰਫ਼ ਗੋਲਫੀ ਪੁੱਤਰ ਆਸਾ ਸਿੰਘ ਵਾਸੀ ਨਵਾਂ ਸਲੇਮ ਸ਼ਾਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੰਜੂ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਓਝਾ ਵਾਲੀ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇਕੱਠੇ ਹੋ ਕੇ ਉਸ ’ਤੇ ਅਤੇ ਉਸ ਦੇ ਸਾਥੀਆਂ ’ਤੇ ਕਾਪਿਆਂ ਨਾਲ ਹਮਲਾ ਕੀਤਾ ਅਤੇ ਹਵਾਈ ਫਾਇਰ ਵੀ ਕੀਤੇ।
ਅਜੀਤ ਡੈਸਕ
21-11-2026