ਕ੍ਰੈਡਿਟ ਕਾਰਡ ਰਾਹੀਂ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਾਈਬਰ ਕ੍ਰਾਈਮ ਫ਼ਾਜ਼ਿਲਕਾ ਪੁਲਿਸ ਨੇ ਕਰੈਡਿਟ ਕਾਰਡ ਰਾਹੀਂ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਦੀਪਕ ਬਾਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਗਰੇਜ਼ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਤੇਜਾ ਰੁਹੇਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 2 ਨਵੰਬਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਉਸ ਨਾਲ ਕਰੈਡਿਟ ਕਾਰਡ ਰਾਹੀਂ 1 ਲੱਖ 97 ਹਜ਼ਾਰ 800 ਰੁਪਏ ਦੀ ਧੋਖਾਧੜੀ ਕੀਤੀ ਗਈ।
ਅਜੀਤ ਡੈਸਕ
21-11-2026