ਸਰਕਾਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਸ਼ਾ ਮੇਲੇ ’ਚ ਮਾਰੀਆਂ ਮੱਲਾਂ
ਬੱਲੂਆਣਾ, 20 ਨਵੰਬਰ (ਜਸਮੇਲ ਸਿੰਘ ਢਿੱਲੋਂ)-ਪੀ. ਐਮ.
ਬੱਲੂਆਣਾ, 20 ਨਵੰਬਰ (ਜਸਮੇਲ ਸਿੰਘ ਢਿੱਲੋਂ)-ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ ਕਰਵਾਏ ਗਏ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਦੀਪਿਕਾ ਦੀ ਯੋਗ ਅਗਵਾਈ ਅਤੇ ਗਾਈਡ ਅਧਿਆਪਕਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਵੱਖ-ਵੱਖ ਥੀਮਾਂ ਅਧੀਨ ਹੋਏ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਮੇਲੇ ਦੇ ਪਹਿਲੇ ਦਿਨ 6ਵੀਂ ਤੋਂ 8ਵੀਂ ਜਮਾਤ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚ ‘ਰੀਅਲ ਲਾਈਫ਼ ਐਪਲੀਕੇਸ਼ਨ’ ਥੀਮ ਅਧੀਨ 8ਵੀਂ ਜਮਾਤ ਦੀਆਂ ਵਿਦਿਆਰਥਣਾਂ ਸਨੇਹਲ ਅਤੇ ਸੋਨੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ‘ਆਰਟ ਇਨਟੈੱਗਰੇਟਿਡ ਲਰਨਿੰਗ’ ਥੀਮ ਵਿਚ ਸੋਨੀਆ ਵਰਮਾ ਅਤੇ ਯੋਗਿਤਾ ਵਰਮਾ ਨੇ ਭਾਗ ਲਿਆ, ਜਿਸ ਵਿਚੋਂ ਸੋਨੀਆ ਵਰਮਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ‘ਇੰਡੀਅਨ ਇਥੋਸ’ ਥੀਮ ਵਿਚ ਵੰਦਨਾ ਅਤੇ ਯਸ਼ੋਦਾ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਗਾਈਡ ਅਧਿਆਪਕਾ ਸ੍ਰੀਮਤੀ ਪਰਮਜੀਤ ਕੌਰ, ਮਿਸ ਸ਼ਕੁੰਤਲਾ ਅਤੇ ਮਿਸ ਪ੍ਰਿਆ ਵਲੋਂ ਕਰਵਾਈ ਗਈ। ਦੂਜੇ ਦਿਨ 9ਵੀਂ ਅਤੇ 10ਵੀਂ ਜਮਾਤ ਦੇ ਮੁਕਾਬਲਿਆਂ ਦੌਰਾਨ ‘ਆਰਟ ਇਨਟੈੱਗਰੇਟਿਡ ਲਰਨਿੰਗ’ ਥੀਮ ਵਿਚ 11ਵੀਂ ਦੀ ਵਿਦਿਆਰਥਣ ਜਯੋਤੀ ਅਤੇ 9ਵੀਂ ਦੀ ਵਿਦਿਆਰਥਣ ਮਨੀਸ਼ਾ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਤੋਂ ਇਲਾਵਾ ‘ਰੀਅਲ ਲਾਈਫ਼ ਐਪਲੀਕੇਸ਼ਨ’ ਵਿਚ ਗਗਨਦੀਪ ’ਤੇ ਅਭਿਜੋਤ ਅਤੇ ‘ਇੰਡੀਅਨ ਇਥੋਸ’ ਵਿਚ 9ਵੀਂ ਜਮਾਤ ਦੀਆਂ ਵਿਦਿਆਰਥਣਾਂ ਜਸਨੂਰ ’ਤੇ ਦੀਪਿਕਾ ਨੇ ਹਿੱਸਾ ਲਿਆ। ਇਨ੍ਹਾਂ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਸ੍ਰੀਮਤੀ ਕਿਰਨ ਬਾਲਾ, ਹਰਿੰਦਰ ਸਿੰਘ ਅਤੇ ਦੇਵ ਰਾਜ ਸਨ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਸ੍ਰੀਮਤੀ ਦੀਪਿਕਾ ਨੇ ਸਾਰੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿਚ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।