20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

22 ਨਵੰਬਰ ਨੂੰ ਜਲਾਲਾਬਾਦ ਦੇ ਸਟੇਡੀਅਮ ਵਿਚ ਹੋਵੇਗਾ ਵਿਸ਼ਾਲ ਜਾਗਰਨ, ਪ੍ਰਸਿੱਧ ਭਜਨ ਗਾਇਕ ਕਨ੍ਹਈਆ ਮਿੱਤਲ ਕਰਨਗੇ ਬਾਬਾ ਜੀ ਦਾ ਗੁਣਗਾਨ

ਜਲਾਲਾਬਾਦ, 20 ਨਵੰਬਰ (ਜਤਿੰਦਰ ਪਾਲ ਸਿੰਘ)-ਸ੍ਰੀ ਖਾਟੂ ਸ਼ਿਆਮ ਦੇ ਵਿਸ਼ਾਲ ਜਾਗਰਨ ਨੂੰ ਲੈ ਕੇ ਸ਼ਹਿਰ ਵਿਚ ਧਾਰਮਿਕ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਸਬੰਧ ਵਿਚ 22 ਨਵੰਬਰ ਨੂੰ ਜਲਾਲਾਬਾਦ ਦੇ ਸਟੇਡੀਅਮ ਵਿਖੇ ਰਾਤ ਨੂੰ ਕਰਵਾਏ ਜਾ ਰਹੇ ਜਾਗਰਨ ਦਾ ਸੱਦਾ ਦੇਣ ਲਈ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੀ ਅਗਵਾਈ ਹੇਠ ਸ਼ਹਿਰ ਵਿਚ ਝੰਡਾ ਯਾਤਰਾ ਕੱਢੀ ਗਈ।

Ad Position 21
No active advertisement
ਝੰਡਾ ਯਾਤਰਾ ਕੱਢਣ ਸਮੇਂ ਰਥ ’ਤੇ ਸ੍ਰੀ ਖਾਟੂ ਸ਼ਿਆਮ ਦੀ ਪੂਜਾ ਕਰਦੇ ਹੋਏ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ। ਤਸਵੀਰ-ਜਤਿੰਦਰ ਪਾਲ ਸਿੰਘ 21-11-2026
ਜਲਾਲਾਬਾਦ, 20 ਨਵੰਬਰ (ਜਤਿੰਦਰ ਪਾਲ ਸਿੰਘ)-ਸ੍ਰੀ ਖਾਟੂ ਸ਼ਿਆਮ ਦੇ ਵਿਸ਼ਾਲ ਜਾਗਰਨ ਨੂੰ ਲੈ ਕੇ ਸ਼ਹਿਰ ਵਿਚ ਧਾਰਮਿਕ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਸਬੰਧ ਵਿਚ 22 ਨਵੰਬਰ ਨੂੰ ਜਲਾਲਾਬਾਦ ਦੇ ਸਟੇਡੀਅਮ ਵਿਖੇ ਰਾਤ ਨੂੰ ਕਰਵਾਏ ਜਾ ਰਹੇ ਜਾਗਰਨ ਦਾ ਸੱਦਾ ਦੇਣ ਲਈ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੀ ਅਗਵਾਈ ਹੇਠ ਸ਼ਹਿਰ ਵਿਚ ਝੰਡਾ ਯਾਤਰਾ ਕੱਢੀ ਗਈ। ਇਸ ਝੰਡਾ ਯਾਤਰਾ ਰਾਹੀਂ ਸ਼ਹਿਰ ਵਾਸੀਆਂ ਨੂੰ ਜਾਗਰਨ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਝੰਡਾ ਯਾਤਰਾ ਦੌਰਾਨ ਸ਼ਰਧਾਲੂਆਂ ਵਲ਼ੋਂ ਧਾਰਮਿਕ ਝੰਡੇ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪ੍ਰਮੁੱਖ ਰਸਤਿਆਂ ਵਿਚੋਂ ਲੰਘਦਿਆਂ ਲੋਕਾਂ ਨੂੰ ਜਾਗਰਨ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਸ਼ਹਿਰ ਵਿਚ ਸ਼ਰਧਾ ਅਤੇ ਭਗਤੀ ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਵੱਖ-ਵੱਖ ਥਾਵਾਂ ‘ਤੇ ਲੋਕਾਂ ਵਲ਼ੋਂ ਝੰਡਾ ਯਾਤਰਾ ਦਾ ਸਵਾਗਤ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ 22 ਨਵੰਬਰ ਨੂੰ ਜਲਾਲਾਬਾਦ ਸਟੇਡੀਅਮ ਵਿਖੇ ਹੋਣ ਵਾਲੇ ਇਸ ਵਿਸ਼ਾਲ ਜਾਗਰਨ ਵਿਚ ਪ੍ਰਸਿੱਧ ਭਜਨ ਗਾਇਕ ਕਨ੍ਹਈਆ ਮਿੱਤਲ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸ੍ਰੀ ਖਾਟੂ ਬਾਲਾ ਦਾ ਗੁਣਗਾਨ ਕਰਨਗੇ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਪ੍ਰਬੰਧਕਾਂ ਵਲ਼ੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰ ਵਾਸੀਆਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਪਰਿਵਾਰਾਂ ਸਮੇਤ ਜਾਗਰਨ ਵਿਚ ਪਹੁੰਚ ਕੇ ਧਾਰਮਿਕ ਸਮਾਗਮ ਦੀ ਰੌਣਕ ਵਧਾਉਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅੰਕੁਸ਼ ਮੁਟਨੇਜਾ, ਸੀਨੀਅਰ ਮੀਤ ਪ੍ਰਧਾਨ ਰਾਜੀਵ ਬਜਾਜ ਅਤੇ ਕੌਂਸਲਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਐੱਸ. ਭਰਤੀ ਮਾਮਲੇ ’ਚ ਹਾਈ ਕੋਰਟ ਦੇ ਫ਼ੈਸਲੇ ਨੇ ਭਗਵੰਤ ਮਾਨ ਸਰਕਾਰ ਨੂੰ ਕੀਤਾ ਬੇਨਕਾਬ-ਜਿਆਣੀ ਅਗਲੀ ਖ਼ਬਰ ਪਿੰਡ ਮੋਜਮ ਦੇ ਹਾਈ ਸਕੂਲ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ ਖ਼ੁਸ਼ੀ ਫਾਊਂਡੇਸ਼ਨ ਦੀ ਫਾਊਂਡਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ...
Ad Position 24