ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਪੰਜਾਬੀ ਮਾਹ 2026 ਮਨਾਇਆ
ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ. ਨਿਤਿਕਾ ਦੀ ਯੋਗ ਅਗਵਾਈ ਅਧੀਨ ਪੰਜਾਬੀ ਸੂਬੇ ਦੀ ਸਿਰਜਨਾ ਨੂੰ ਸਮਰਪਿਤ ਪੰਜਾਬੀ ਮਾਹ ਉਤਸ਼ਾਹ ਨਾਲ ਮਨਾਇਆ ਗਿਆ ।
ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ. ਨਿਤਿਕਾ ਦੀ ਯੋਗ ਅਗਵਾਈ ਅਧੀਨ ਪੰਜਾਬੀ ਸੂਬੇ ਦੀ ਸਿਰਜਨਾ ਨੂੰ ਸਮਰਪਿਤ ਪੰਜਾਬੀ ਮਾਹ ਉਤਸ਼ਾਹ ਨਾਲ ਮਨਾਇਆ ਗਿਆ । ਇਸ ਦੌਰਾਨ ਵਿਦਿਆਰਥੀਆਂ ਅੰਦਰ ਮਾਂ ਬੋਲੀ ਪ੍ਰਤੀ ਪਿਆਰ ਪੈਦਾ ਕਰਨ ਲਈ ਅਤੇ ਵਿਸ਼ੇਸ਼ ਤੌਰ ਤੇ ਪੰਜਾਬੀ ਸਭਿਆਚਾਰ ਸਬੰਧੀ ਪਿਆਰ ਪੋਸਟਰ ਮੇਕਿੰਗ, ਸੁੰਦਰ ਲਿਖਾਈ, ਕਵਿਤਾ ਉਚਾਰਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਨਿਤਿਕਾ ਨੇ ਪੰਜਾਬੀ ਸੂਬੇ ਦੇ ਇਤਿਹਾਸ ਅਤੇ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਤੇ ਚਾਨਣ ਪਾਉਂਦਿਆਂ ਅਤੇ ਸਿਹਤ ਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਦਿਆਂ ਨੌਜਵਾਨ ਪੀੜੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਸਮੂਹ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।