21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਜਨ ਸੰਧਿਆ ਦੌਰਾਨ ਸ਼ਰਧਾਲੂਆਂ ਨੇ ਭਜਨਾਂ ’ਤੇ ਲਗਾਈਆਂ ਰੌਣਕਾਂ, ਅਕਾਲੀ ਦਲ ਦੇ ਮੀਤ ਪ੍ਰਧਾਨ ਅਸ਼ੋਕ ਅਨੇਜਾ ਅਤੇ ਕੌਂਸਲਰ ਸ਼ਸ਼ੀ ਅਨੇਜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ)-ਜੈ ਮਾਂ ਚਿੰਤਪੁਰਨੀ ਲੰਗਰ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਖਾਟੂ ਸ਼ਿਆਮ ਜੀ ਦਾ ਜਨਮ ਉਤਸਵ ਗਾਂਧੀ ਨਗਰ ਸਥਿਤ ਸੈਨ ਸਮਾਜ ਮੰਦਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਖਾਟੂ ਸ਼ਿਆਮ ਮੰਦਰ ਦੇ ਸਾਨਿਧ ਵਿਚ ਕਰਵਾਈ ਗਈ ਭਜਨ ਸੰਧਿਆ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।

Ad Position 21
No active advertisement
ਬਾਬਾ ਖਾਟੂ ਸ਼ਿਆਮ ਜੀ ਦੇ ਜਨਮ ਉਤਸਵ ਮੌਕੇ ਕਰਵਾਈ ਭਜਨ ਸੰਧਿਆ ਦੌਰਾਨ ਮੁੱਖ ਮਹਿਮਾਨ ਅਸ਼ੋਕ ਅਨੇਜਾ ਅਤੇ ਕੌਂਸਲਰ ਸ਼ਸ਼ੀ ਅਨੇਜਾ ਤੇ ਹੋਰ ਪ੍ਰਬੰਧਕ ਅਤੇ ਸ਼ਰਧਾਲੂ। ਤਸਵੀਰ- ਜਸਕਰਨ ਸਿੰਘ ਤਨੇਜਾ 22-11-2026
ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ)-ਜੈ ਮਾਂ ਚਿੰਤਪੁਰਨੀ ਲੰਗਰ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਖਾਟੂ ਸ਼ਿਆਮ ਜੀ ਦਾ ਜਨਮ ਉਤਸਵ ਗਾਂਧੀ ਨਗਰ ਸਥਿਤ ਸੈਨ ਸਮਾਜ ਮੰਦਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਖਾਟੂ ਸ਼ਿਆਮ ਮੰਦਰ ਦੇ ਸਾਨਿਧ ਵਿਚ ਕਰਵਾਈ ਗਈ ਭਜਨ ਸੰਧਿਆ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਪੂਰਾ ਮੰਦਰ ਕੰਪਲੈਕਸ ਬਾਬਾ ਸ਼ਿਆਮ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ ਅਤੇ ਸ਼ਰਧਾਲੂਆਂ ਨੇ ਭਜਨਾਂ ਦਾ ਅਨੰਦ ਮਾਣਿਆ। ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਸ਼ੋਕ ਅਨੇਜਾ ਅਤੇ ਉਨ੍ਹਾਂ ਦੀ ਪਤਨੀ ਤੇ ਵਾਰਡ ਨੰਬਰ 5 ਦੀ ਕੌਂਸਲਰ ਸ਼ਸ਼ੀ ਅਨੇਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਭਜਨ ਗਾਇਕਾ ਭਾਵਨਾ ਸਵਰਾਜਲੀ, ਬੇਬੀ ਸਾਭੀਆ, ਰਾਜੀਵ ਸ਼ਰਮਾ, ਵਿਸ਼ਾਲ ਸਚਦੇਵਾ, ਬੰਟੀ ਬਾਘਲਾ ਅਤੇ ਅਮਨ ਰੇਨੀਆ ਸਮੇਤ ਹੋਰਨਾਂ ਕਲਾਕਾਰਾਂ ਨੇ ਆਪਣੀਆਂ ਸੁਰੀਲੀਆਂ ਭੇਟਾਂ ਰਾਹੀਂ ਸ਼ਰਧਾਲੂਆਂ ਨੂੰ ਨਿਹਾਲ ਕੀਤਾ। ਭਜਨਾਂ ਦੀ ਧੁਨ ’ਤੇ ਸ਼ਰਧਾਲੂ ਨੱਚਦੇ ਅਤੇ ਬਾਬਾ ਸ਼ਿਆਮ ਦਾ ਗੁਣਗਾਨ ਕਰਦੇ ਨਜ਼ਰ ਆਏ। ਇਸ ਮੌਕੇ ਅਸ਼ੋਕ ਅਨੇਜਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਸੰਸਕ੍ਰਿਤੀ, ਆਸਥਾ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਦੇ ਹਨ। ਬਾਬਾ ਖਾਟੂ ਸ਼ਿਆਮ ਜੀ ਦੇ ਦਰਬਾਰ ਵਿਚ ਸੱਚੇ ਮਨ ਨਾਲ ਨਤਮਸਤਕ ਹੋਣ ਵਾਲੇ ਹਰ ਸ਼ਰਧਾਲੂ ਨੂੰ ਆਤਮਿਕ ਸ਼ਾਂਤੀ ਅਤੇ ਸਕਾਰਾਤਮਿਕ ਊਰਜਾ ਪ੍ਰਾਪਤ ਹੁੰਦੀ ਹੈ। ਉਨ੍ਹਾਂ ਜੈ ਮਾਂ ਚਿੰਤਪੁਰਨੀ ਲੰਗਰ ਸਭਾ ਦੇ ਮੈਂਬਰਾਂ ਵਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿਚ ਧਾਰਮਿਕ ਸਦਭਾਵਨਾ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਅਸ਼ੋਕ ਕੰਬੋਜ, ਅੰਕਿਤ ਕਟਾਰੀਆ, ਹਰੀਸ਼ ਸੇਤੀਆ, ਰਾਜੂ ਸਰਕਾਰ, ਅਸ਼ਵਨੀ ਧਮੀਜਾ, ਸੰਦੀਪ ਸ਼ਰਮਾ (ਕੱਪਰੀ ਸਵੀਟਸ) ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਭਾ ਦੇ ਪ੍ਰਧਾਨ ਕਾਲਾ ਅਰੋੜਾ ਨੇ ਸਮਾਗਮ ਵਿਚ ਸ਼ਾਮਲ ਹੋਏ ਸਾਰੇ ਮਹਿਮਾਨਾਂ ਅਤੇ ਸ਼ਰਧਾਲੂਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਾਲਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕੀਤਾ ਕਾਬੂ ਅਗਲੀ ਖ਼ਬਰ ਇਨਲਿਸਟਮੈਂਟ ਤੇ ਆਊਟਸੋਰਸ ਮੁਲਾਜ਼ਮਾਂ ਨੇ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ 23 ਨਵੰਬਰ ਤੋਂ ਸ਼ੁਰੂ ਕਰਨ ਦੀ ਕੀਤੀ ਮੰਗ
Ad Position 24