22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਿਆਲ ਦੀ ਠੰਢ ’ਚ ਲੋੜਵੰਦਾਂ ਲਈ ਨਿੱਘ ਬਣਿਆ ਬੀਬੀ ਰਾਜਵਿੰਦਰ ਕੌਰ ਸਿਆਲ ਦਾ ਉਪਰਾਲਾ

ਫ਼ਿਰੋਜ਼ਪੁਰ, 22 ਨਵੰਬਰ (ਸੁਖਵਿੰਦਰ ਸਿੰਘ)-ਸਰਦੀਆਂ ਦੇ ਮੌਸਮ ਵਿਚ ਜਿੱਥੇ ਠੰਢ ਦਾ ਪ੍ਰਕੋਪ ਵਧ ਰਿਹਾ ਹੈ, ਉੱਥੇ ਹੀ ਲੋੜਵੰਦ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਲਈ ਸਮਾਜ ਸੇਵਾ ਦੇ ਉਪਰਾਲੇ ਵੀ ਸਾਹਮਣੇ ਆ ਰਹੇ ਹਨ। ਇਸੇ ਲੜੀ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਵਾੜਾ ਭਾਈਕੇ ਵਿਖੇ ਭਾਜਪਾ ਦੀ ਸੀਨੀਅਰ ਆਗੂ ਅਤੇ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਸਕੱਤਰ ਬੀਬੀ ਰਾਜਵਿੰਦਰ ਕੌਰ ਸਿਆਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਰਦੀਆਂ ਦੇ ਕੱਪੜੇ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 23-11-2026
ਫ਼ਿਰੋਜ਼ਪੁਰ, 22 ਨਵੰਬਰ (ਸੁਖਵਿੰਦਰ ਸਿੰਘ)-ਸਰਦੀਆਂ ਦੇ ਮੌਸਮ ਵਿਚ ਜਿੱਥੇ ਠੰਢ ਦਾ ਪ੍ਰਕੋਪ ਵਧ ਰਿਹਾ ਹੈ, ਉੱਥੇ ਹੀ ਲੋੜਵੰਦ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਲਈ ਸਮਾਜ ਸੇਵਾ ਦੇ ਉਪਰਾਲੇ ਵੀ ਸਾਹਮਣੇ ਆ ਰਹੇ ਹਨ। ਇਸੇ ਲੜੀ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਵਾੜਾ ਭਾਈਕੇ ਵਿਖੇ ਭਾਜਪਾ ਦੀ ਸੀਨੀਅਰ ਆਗੂ ਅਤੇ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਸਕੱਤਰ ਬੀਬੀ ਰਾਜਵਿੰਦਰ ਕੌਰ ਸਿਆਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਰਦੀਆਂ ਦੇ ਕੱਪੜੇ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮਾਜ ਦੇ ਲੋੜਵੰਦ ਵਰਗਾਂ ਦੀ ਮਦਦ ਕਰਨਾ ਹਰੇਕ ਸਮਰੱਥ ਵਿਅਕਤੀ ਦਾ ਨੈਤਿਕ ਫ਼ਰਜ਼ ਹੈ। ਸਰਦੀ ਦੇ ਮੌਸਮ ਵਿਚ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਗਰਮ ਕੱਪੜੇ ਮੁਹੱਈਆ ਕਰਵਾਉਣਾ ਸਿਰਫ਼ ਸਹਾਇਤਾ ਹੀ ਨਹੀਂ, ਸਗੋਂ ਮਨੁੱਖਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸਾਥ ਦੇਣਾ ਹਮੇਸ਼ਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਸਮਾਜ ਵਿਚ ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਸਦਭਾਵਨਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਲਾਭਪਾਤਰੀ ਪਰਿਵਾਰਾਂ ਨੇ ਬੀਬੀ ਰਾਜਵਿੰਦਰ ਕੌਰ ਸਿਆਲ ਦਾ ਧੰਨਵਾਦ ਕੀਤਾ।ਇਸ ਮੌਕੇ ਡਾ. ਕੁਲਦੀਪ ਸਿੰਘ ਧੀਰਾ ਪੱਤਰਾਂ,ਕਾਰਜਕਾਰਨੀ ਮੈਂਬਰ ਭਾਜਪਾ ਐੱਸ.ਸੀ. ਮੋਰਚਾ ਪੰਜਾਬ, ਸੀਨੀਅਰ ਭਾਜਪਾ ਆਗੂ ਸੁਖਮੰਦਰ ਸਿੰਘ ਮਿਸ਼ਰੀਵਾਲਾ, ਜਗਮੋਹਨ ਸਿੰਘ ਰੁਕਣਾ ਬੇਗੂ, ਕਮਲ ਗਿੱਲ ਸੋਨੂੰ, ਸਹਿ-ਪ੍ਰਭਾਰੀ ਭਾਜਪਾ ਕਿਸਾਨ ਮੋਰਚਾ ਆਈ.ਟੀ. ਸੈੱਲ ਪੰਜਾਬ, ਬਾਬਾ ਸੂਰਜ ਸਿੰਘ ਸਿਆਲ, ਬਾਬਾ ਹਰਮਨ ਸਿੰਘ ਸਿਆਲ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਲਸ ਪੋਲੀਓ ਮੁਹਿੰਮ ਤਹਿਤ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ ਅਗਲੀ ਖ਼ਬਰ ਦੁੱਖ ਨਿਵਾਰਨ ਦਸਵੰਧ ਸੇਵਾ ਸੁਸਾਇਟੀ ਵਲੋਂ ਤਿੰਨ ਅੰਗ ਗੁਆ ਚੁੱਕੀ ਲੜਕੀ ਨੂੰ ਆਰਥਿਕ ਸਹਾਇਤਾ ਭੇਟ
Ad Position 24