22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮੁਕਾਬਲਿਆਂ ਨੂੰ ਸ਼ੁਰੂ ਕਰਨ ਮੌਕੇ ਬਲਾਕ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰੀ, ਸਮੂਹ ਸੀ.ਐੱਚ.ਟੀ, ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀ। ਸਰਕਾਰੀ ਪ੍ਰਾਇਮਰੀ ਸਕੂਲ ਪੰਜੇ ਕੇ ਉਤਾੜ ਵਿਖੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਗੋਲੂ ਕਾ ਮੋੜ, 22 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸਰਕਾਰੀ ਪ੍ਰਾਇਮਰੀ ਸਕੂਲ ਪੰਜੇ ਕੇ ਉਤਾੜ ਵਿਖੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੀ ਯੋਗ ਅਗਵਾਈ ਅਤੇ ਬਲਾਕ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰੀ ਦੀ ਰਹਿਨੁਮਾਈ ਹੇਠ ਕਰਵਾਏ ਗਏ, ਜਿਸ ਵਿਚ ਬਲਾਕ ਪਿੰਡੀ (ਗੁਰੂਹਰਸਹਾਏ-2) ਦੇ ਵੱਖ-ਵੱਖ ਸਕੂਲਾਂ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਿਰਕਤ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ.

Ad Position 21
No active advertisement
ਬਲਾਕ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰੀ ਬਲਾਕ ਪਿੰਡੀ ਦਾ ਸਨਮਾਨ ਕਰਦੇ ਹੋਏ ਸਮੂਹ ਸੀ.ਐੱਚ.ਟੀ । ਤਸਵੀਰਾਂ ਸੁਰਿੰਦਰ ਸਿੰਘ ਪੁਪਨੇਜਾ 23-11-2026
ਗੋਲੂ ਕਾ ਮੋੜ, 22 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸਰਕਾਰੀ ਪ੍ਰਾਇਮਰੀ ਸਕੂਲ ਪੰਜੇ ਕੇ ਉਤਾੜ ਵਿਖੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੀ ਯੋਗ ਅਗਵਾਈ ਅਤੇ ਬਲਾਕ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰੀ ਦੀ ਰਹਿਨੁਮਾਈ ਹੇਠ ਕਰਵਾਏ ਗਏ, ਜਿਸ ਵਿਚ ਬਲਾਕ ਪਿੰਡੀ (ਗੁਰੂਹਰਸਹਾਏ-2) ਦੇ ਵੱਖ-ਵੱਖ ਸਕੂਲਾਂ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਿਰਕਤ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਸ਼ੰਕਰ ਚੌਧਰੀ ਸਹਾਇਕ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਅਤੇ ਪ੍ਰਿੰਸੀਪਲ ਪ੍ਰੇਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਹ ਮੁਕਾਬਲੇ ਬੀ.ਆਰ.ਸੀ. ਵਰਿੰਦਰ ਕੁਮਾਰ, ਗੁਰਮੇਜ ਕੁਮਾਰ, ਸੀ.ਐੱਚ.ਟੀ. ਰਾਜ ਕੁਮਾਰ, ਸੀ.ਐਚ.ਟੀ ਮਨਪ੍ਰੀਤ ਕੌਰ, ਸੀ.ਐੱਚ.ਟੀ ਇਕਬਾਲ ਸਿੰਘ, ਸੀ.ਐੱਚ.ਟੀ ਰਜਿੰਦਰ ਸਿੰਘ, ਸੀ.ਐੱਚ.ਟੀ ਵਿਨੇ ਸ਼ਰਮਾ ਅਤੇ ਸੀ.ਐੱਚ.ਟੀ ਬਲਦੇਵ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਪੰਜੇ ਕੇ ਉਤਾੜ ਦੇ ਸਮੂਹ ਸਟਾਫ਼ ਵਲੋਂ ਵਿਸ਼ੇਸ਼ ਸਹਿਯੋਗ ਦੇ ਕੇ ਸਮਾਗਮ ਦੇ ਪ੍ਰਬੰਧ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਮੁਕਾਬਲਿਆਂ ਦਾ ਉਦੇਸ਼ ਬੱਚਿਆਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰਨਾ, ਉਨ੍ਹਾਂ ਦੀ ਆਤਮ-ਵਿਸ਼ਵਾਸ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅਤੇ ਪੜ੍ਹਾਈ ਦੇ ਨਾਲ-ਨਾਲ ਸਹਿ-ਵਿਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਸੀ। ਇਸ ਦੌਰਾਨ ਅਧਿਆਪਕਾਂ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਇਹਨਾਂ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਅਧਿਆਪਕਾਂ ਨੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਅਜਿਹੇ ਵਿੱਦਿਅਕ ਮੁਕਾਬਲੇ ਹਰ ਸਾਲ ਕਰਵਾਏ ਜਾਣ, ਤਾਂ ਜੋ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਸਿੱਖਣ ਦੇ ਨਵੇਂ ਮੌਕੇ ਮਿਲ ਸਕਣ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਘਰ ਅੰਦਰ ਦਾਖ਼ਲ ਹੋ ਕੇ ਭੈਣ-ਭਰਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 19 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24