ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਐੱਫ.ਐੱਫ.ਰੋਡ ’ਤੇ ਚੱਕਾ ਜਾਮ
ਮੰਡੀ ਲਾਧੂਕਾ, 22 ਨਵੰਬਰ (ਰਾਕੇਸ਼ ਛਾਬੜਾ)-ਚੰਦ ਭਾਨ ਸੇਮ ਨਾਲੇ ’ਚ ਪਾਣੀ ਦੇ ਵਹਾਅ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਬਣਾਈ ਜਾ ਰਹੀ ਡਾਫ ਨੂੰ ਰੋਕਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਅਤਰਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਐੱਫ. ਐੱਫ.
ਮੰਡੀ ਲਾਧੂਕਾ, 22 ਨਵੰਬਰ (ਰਾਕੇਸ਼ ਛਾਬੜਾ)-ਚੰਦ ਭਾਨ ਸੇਮ ਨਾਲੇ ’ਚ ਪਾਣੀ ਦੇ ਵਹਾਅ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਬਣਾਈ ਜਾ ਰਹੀ ਡਾਫ ਨੂੰ ਰੋਕਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਅਤਰਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਐੱਫ.ਐੱਫ.ਰੋਡ ’ਤੇ ਚੱਕਾ ਜਾਮ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਪ੍ਰਸ਼ਾਸਨ ਵਲੋਂ ਬਣਾਈ ਜਾ ਰਹੀ ਇਸ ਡਾਫ ਦੇ ਕਾਰਨ ਇਸ ਇਲਾਕੇ ਦੇ ਕਿਸਾਨਾਂ ਨੂੰ ਭਾਰੀ ਕੀਮਤ ਚੁਕਾਉਣੀ ਪੈ ਸਕਦੀ ਹੈ। ਉਨ੍ਹਾਂ ਨੇ ਕਿਹਾ ਹੈ ਡਾਫ ਦੇ ਪਿਛਲੇ ਪਾਸੇ ਵਾਲੇ ਕਿਸਾਨਾਂ ਨੂੰ ਸੇਮ ਅਤੇ ਅੱਗੇ ਵਾਲੇ ਕਿਸਾਨਾਂ ਨੂੰ ਸੋਕੇ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਇਸ ਡਾਫ ਦੇ ਬਣਨ ਨਾਲ ਇਸ ਖੇਤਰ ਦੇ ਇਕ ਦਰਜਨ ਤੋਂ ਵੱਧ ਕਿਸਾਨ ਪ੍ਰਭਾਵਿਤ ਹੋ ਸਕਦੇ ਹਨ। ਪੰਜ ਘੰਟੇ ਦੇ ਕਰੀਬ ਚੱਲੇ ਚੱਕਾ ਜਾਮ ਦੇ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਹਾਲਾਂਕਿ ਪ੍ਰਸ਼ਾਸਨ ਵਲੋਂ ਬਦਲਵੇਂ ਰੂਟ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਚੱਕਾ ਜਾਮ ਦੀ ਸੂਚਨਾ ਤੋਂ ਬਾਅਦ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਮੌਕੇ ’ਤੇ ਪਹੁੰਚੇ, ਇਸ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਤੇ ਕੋਈ ਵੀ ਅਜਿਹਾ ਫ਼ੈਸਲਾ ਨਹੀਂ ਕਰੇਗੀ, ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨ ਹੋਣਾ ਪਵੇ। ਇਸ ਦੌਰਾਨ ਉਨ੍ਹਾਂ ਨੇ ਡ੍ਰੇਨਜ਼ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨਾਲ ਗੱਲਬਾਤ ਕਰਕੇ ਮਾਮਲੇ ਨੂੰ ਸ਼ਾਂਤ ਕੀਤਾ, ਡ੍ਰੇਨਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਸੇਮ ਨਾਲ ਵਿਚ ਡਾਫ ਨਾ ਬਣਾਉਣ ਦੇ ਦਿੱਤੇ ਭਰੋਸੇ ਤੋਂ ਬਾਅਦ ਕਿਸਾਨਾਂ ਵਲੋਂ ਚੱਕਾ ਜਾਮ ਖ਼ੋਲ੍ਹ ਦਿੱਤਾ ਗਿਆ। ਇਸ ਮੌਕੇ ਡੀ ਐੱਸ ਪੀ ਸਬ ਡਵੀਜ਼ਨ ਫ਼ਾਜ਼ਿਲਕਾ ਬੀ ਐੱਸ ਰੰਧਾਵਾ, ਸਿੰਚਾਈ ਵਿਭਾਗ ਦੇ ਐੱਸ. ਡੀ. ਓ. ਨਵਦੀਪ ਸਿੰਘ ਤੋਂ ਇਲਾਵਾ ਸੁਖਦੀਪ ਸਿੰਘ ਬਰਾੜ, ਸਤਪਾਲ ਸਿੰਘ, ਰਾਮੇਸ਼ ਕੁਮਾਰ, ਖੁਸਵਿੰਦਰ ਸਿੰਘ ਬਰਾੜ, ਗੁਰਜਿੰਦਰ ਸਿੰਘ ਗਿੱਲ, ਪਰਮਪਾਲ ਸਿੰਘ ਬਰਾੜ, ਪ੍ਰਭਦਿਆਲ ਕੰਬੋਜ, ਅਰਸ਼ ਕੁਮਾਰ, ਨਰੇਸ਼ ਕੁਮਾਰ, ਹਰਜਿੰਦਰ ਕੁਮਾਰ, ਸੁਖਦੇਵ ਕੁਮਾਰ, ਜਸਬੀਰ ਸਿੰਘ ਆਦਿ ਹਾਜ਼ਰ ਸਨ।