ਵਿਧਾਇਕ ਸਵਨਾ ਨੇ ਪਿੰਡ ਅੱਚਾੜਿਕੀ ’ਚ ਇੰਟਰਲੌਕ ਸੜਕਾਂ ਦਾ ਕੀਤਾ ਉਦਘਾਟਨ
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਅੱਚਾੜਿਕੀ ਵਿਚ ਨਵੀਆਂ ਬਣੀਆਂ ਇੰਟਰਲੌਕ ਸੜਕਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਵੀਆਂ ਸੜਕਾਂ ਦੀ ਸਹੂਲਤ ਮਿਲਣ ’ਤੇ ਵਧਾਈ ਦਿੱਤੀ।
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਅੱਚਾੜਿਕੀ ਵਿਚ ਨਵੀਆਂ ਬਣੀਆਂ ਇੰਟਰਲੌਕ ਸੜਕਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਵੀਆਂ ਸੜਕਾਂ ਦੀ ਸਹੂਲਤ ਮਿਲਣ ’ਤੇ ਵਧਾਈ ਦਿੱਤੀ। ਉਦਘਾਟਨੀ ਸਮਾਗਮ ਦੌਰਾਨ ਗਰਾਮ ਪੰਚਾਇਤ ਦੇ ਮੈਂਬਰ, ਸ਼ਿੰਦਾ ਸ਼ੌਕੀ, ਸਰਪੰਚ, ਚੇਅਰਮੈਨ ਸੁਰਿੰਦਰ ਕੰਬੋਜ, ਸਰਪੰਚ ਗੁਰਸੇਵਕ, ਚੇਅਰਮੈਨ ਡਾ.ਓਮ ਸਮੇਤ ਵੱਖ-ਵੱਖ ਅਹੁਦੇਦਾਰ ਅਤੇ ਪਤਵੰਤੇ ਸੱਜਣ ਹਾਜ਼ਰ ਰਹੇ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡ ਅੱਚਾੜਿਕੀ ਵਿਚ ਇੰਟਰਲੌਕ ਸੜਕਾਂ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ। ਨਵੀਆਂ ਸੜਕਾਂ ਬਣਨ ਨਾਲ ਪਿੰਡ ਦੀਆਂ ਗਲੀਆਂ ਵਿਚ ਆਉਣਾ-ਜਾਣਾ ਪਹਿਲਾਂ ਨਾਲੋਂ ਵਧੇਰੇ ਸੁਖਾਲਾ ਹੋਵੇਗਾ ਅਤੇ ਲੋਕਾਂ ਨੂੰ ਰੋਜ਼ਾਨਾ ਦੇ ਕੰਮਾਂ-ਕਾਰਾਂ ਲਈ ਆਉਣ-ਜਾਣ ਵਿਚ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਦਾ ਵਿਕਾਸ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਨਵੀਆਂ ਬਣੀਆਂ ਸੜਕਾਂ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇੰਟਰਲੌਕ ਸੜਕਾਂ ਦੇ ਨਿਰਮਾਣ ਨੂੰ ਪਿੰਡ ਦੇ ਵਿਕਾਸ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਪੇਂਡੂ ਖੇਤਰਾਂ ਵਿਚ ਸੜਕੀ ਸਹੂਲਤਾਂ ਦਾ ਵਿਸਥਾਰ ਹੋਣ ਨਾਲ ਨਾ ਸਿਰਫ਼ ਆਵਾਜਾਈ ਬਿਹਤਰ ਹੁੰਦੀ ਹੈ, ਸਗੋਂ ਪਿੰਡ ਦੇ ਵਿਕਾਸ ਨੂੰ ਵੀ ਰਫ਼ਤਾਰ ਮਿਲਦੀ ਹੈ। ਵਿਧਾਇਕ ਸਵਨਾ ਵਲੋਂ ਪਿੰਡ ਵਿਚ ਨਵੀਆਂ ਸੜਕਾਂ ਦਾ ਉਦਘਾਟਨ ਪੇਂਡੂ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ ਦਾ ਹਿੱਸਾ ਹੈ।