23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੌਣੇ 5 ਸਾਲਾਂ ਵਿਚ ਵਿਕਾਸ ਅਤੇ ਲੋਕ ਭਲਾਈ ਦੇ ਕੰਮ ਕੀਤੇ-ਆਗੂ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ‘ਖ਼ੁਸ਼ਹਾਲ ਪੰਜਾਬ-ਰੰਗਲਾ ਪੰਜਾਬ’ ਮਿਸ਼ਨ ਤਹਿਤ 26 ਨਵੰਬਰ ਦਿਨ ਵੀਰਵਾਰ ਨੂੰ ਮੋਗਾ ਵਿਖੇ ‘ਖ਼ੁਸ਼ਹਾਲ ਪੰਜਾਬ ਰੈਲੀ’ ਕਰਵਾਈ ਜਾ ਰਹੀ ਹੈ। ਇਸ ਸਬੰਧੀ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਪਣੇ ਦਫ਼ਤਰ ਵਿਖੇ ਰੱਖੀ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਇਸ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Ad Position 21
No active advertisement
ਫ਼ਾਜ਼ਿਲਕਾ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਜਗਦੀਪ ਕੰਬੋਜ ਗੋਲਡੀ, ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਅਤੇ ਹੋਰ ਆਗੂ। ਅਜੀਤ ਤਸਵੀਰ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ‘ਖ਼ੁਸ਼ਹਾਲ ਪੰਜਾਬ-ਰੰਗਲਾ ਪੰਜਾਬ’ ਮਿਸ਼ਨ ਤਹਿਤ 26 ਨਵੰਬਰ ਦਿਨ ਵੀਰਵਾਰ ਨੂੰ ਮੋਗਾ ਵਿਖੇ ‘ਖ਼ੁਸ਼ਹਾਲ ਪੰਜਾਬ ਰੈਲੀ’ ਕਰਵਾਈ ਜਾ ਰਹੀ ਹੈ। ਇਸ ਸਬੰਧੀ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਪਣੇ ਦਫ਼ਤਰ ਵਿਖੇ ਰੱਖੀ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਇਸ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਅਤੇ ਸੁਨੀਲ ਸਚਦੇਵਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਪੌਣੇ 5 ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2022 ਵਿਚ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਲੋਕ ਭਲਾਈ ਲਈ ਕਈ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦੀ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਸਦਕਾ ਜ਼ੀਰੋ ਬਿੱਲ ਆ ਰਹੇ ਹਨ ਅਤੇ 24 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ। ਇਸ ਤੋਂ ਇਲਾਵਾ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ, ਕਿਸਾਨਾਂ ਨੂੰ ਦਿਨ ਵੇਲੇ ਖੇਤੀਬਾੜੀ ਲਈ ਬਿਜਲੀ ਅਤੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਮੁਫ਼ਤ ਰਾਸ਼ਨ, ਮੁੱਖ ਮੰਤਰੀ ਤੀਰਥ ਯਾਤਰਾ, 71 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਟੋਲ ਪਲਾਜ਼ੇ ਬੰਦ ਕਰਵਾਉਣੇ, ਸੜਕ ਸੁਰੱਖਿਆ ਫੋਰਸ ਦਾ ਗਠਨ ਅਤੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕੀ ਹੱਕ ਦੇਣ ਵਰਗੇ ਕਾਰਜ ਕੀਤੇ ਗਏ ਹਨ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ 26 ਨਵੰਬਰ ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਦੀ ਸਰਕਾਰ ਤੱਕ ਸਿੱਧੀ ਪਹੁੰਚ ਬਣੀ ਹੈ ਅਤੇ ਹਰ ਵਰਗ ਦੀ ਸੁਣਵਾਈ ਹੋਈ ਹੈ। ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਹਲਕਾ ਜਲਾਲਾਬਾਦ ਦੇ ਵਿਕਾਸ ਲਈ 60 ਕਰੋੜ 50 ਲੱਖ ਰੁਪਏ ਅਤੇ ਫ਼ਾਜ਼ਿਲਕਾ ਹਲਕੇ ਲਈ 50 ਕਰੋੜ ਰੁਪਏ ਦੀ ਗਰਾਂਟ ਜਾਰੀ ਹੋਈ ਹੈ। ਇਸੇ ਤਰ੍ਹਾਂ ਖਾਲ਼ਿਆਂ ਦੇ ਨਿਰਮਾਣ ਲਈ 100-100 ਕਰੋੜ ਰੁਪਏ, ਜਲਾਲਾਬਾਦ ਵਿਚ 326 ਕਿੱਲੋਮੀਟਰ ਅਤੇ ਫ਼ਾਜ਼ਿਲਕਾ ਵਿਚ ਲਗਭਗ 230 ਕਿੱਲੋਮੀਟਰ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿਚ 28ਵੇਂ ਸਥਾਨ ਤੋਂ ਪਹਿਲੇ ਨੰਬਰ ’ਤੇ ਆਇਆ ਹੈ ਅਤੇ ਸਕੂਲਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇਕੱਲੇ ਜਲਾਲਾਬਾਦ ਹਲਕੇ ਵਿਚ 56 ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਅੰਤ ਵਿਚ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਵੀ ਸਮੂਹ ਇਲਾਕਾ ਨਿਵਾਸੀਆਂ ਅਤੇ ਮਾਤਾਵਾਂ-ਭੈਣਾਂ ਨੂੰ 26 ਨਵੰਬਰ ਨੂੰ ਮੋਗਾ ਰੈਲੀ ਵਿਚ ਪਹੁੰਚਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਭਗਤ ਨਾਮਦੇਵ ਕਮੇਟੀ ਨੇ ਮਨਾਇਆ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ....
Ad Position 24