23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਰੈਗੂਲਰ ਕਰਨ ਦੀ ਮੰਗ ’ਤੇ ਅੜੇ ਐਨ.ਐੱਚ.ਐਮ.ਮੁਲਾਜ਼ਮ, ਸੂਬਾ ਪੱਧਰੀ ਪੱਕੇ ਧਰਨੇ ਦੀ ਤਿਆਰੀ 25 ਨਵੰਬਰ ਦੀ ਮੀਟਿੰਗ ’ਤੇ ਟਿਕੀਆਂ ਨਜ਼ਰਾਂ, 27 ਨੂੰ ਮੁੱਖ ਮੰਤਰੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਐਨ. ਐੱਚ.

Ad Position 21
No active advertisement
ਅਜੀਤ ਡੈਸਕ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਐਨ.ਐੱਚ.ਐਮ. ਇੰਪਲਾਈਜ਼ ਯੂਨੀਅਨ ਫ਼ਾਜ਼ਿਲਕਾ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਿਹਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਸੰਘਰਸ਼ ਕਰ ਰਹੇ ਸਮੂਹ ਐਨ.ਐੱਚ.ਐਮ. ਮੁਲਾਜ਼ਮਾਂ ਦੀਆਂ ਨਜ਼ਰਾਂ ਹੁਣ 25 ਨਵੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਮੁਲਾਜ਼ਮਾਂ ਨੂੰ ਇਸ ਮੀਟਿੰਗ ਤੋਂ ਕਾਫ਼ੀ ਉਮੀਦਾਂ ਹਨ ਅਤੇ ਉਹ ਚਾਹੁੰਦੇ ਹਨ ਕਿ ਸਰਕਾਰ ਇਸ ਵਾਰ ਸਿਰਫ਼ ਭਰੋਸਾ ਦੇਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਦਾ ਪੱਕਾ ਹੱਲ ਕਰੇ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਜਮਾਲਗੜ੍ਹ ਨੇ ਕਿਹਾ ਕਿ ਐਨ.ਐੱਚ.ਐਮ. ਮੁਲਾਜ਼ਮ ਲੰਬੇ ਸਮੇਂ ਤੋਂ ਸਿਹਤ ਵਿਭਾਗ ਵਿਚ ਆਪਣੀਆਂ ਸੇਵਾਵਾਂ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨੌਕਰੀ ਦੀ ਸੁਰੱਖਿਆ ਅਤੇ ਭਵਿੱਖ ਨੂੰ ਲੈ ਕੇ ਅਨਿਸ਼ਚਿਤਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਦੀ ਮੁੱਖ ਮੰਗ ਐਨ.ਐੱਚ.ਐਮ.ਅਧੀਨ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨਾ ਹੈ, ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਹੁਣ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦਾ ਨਤੀਜਾ ਚਾਹੁੰਦੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ। 25 ਨਵੰਬਰ ਦੀ ਮੀਟਿੰਗ ਸਰਕਾਰ ਕੋਲ ਇਸ ਸਮੱਸਿਆ ਦਾ ਹੱਲ ਕੱਢਣ ਦਾ ਇਕ ਅਹਿਮ ਮੌਕਾ ਹੈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਜੇਕਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਮੰਗਾਂ ਦਾ ਕੋਈ ਠੋਸ ਅਤੇ ਤਸੱਲੀਬਖ਼ਸ਼ ਹੱਲ ਨਾ ਨਿਕਲਿਆ ਤਾਂ ਸੂਬਾ ਪੱਧਰ ’ਤੇ ਸਟੇਟ ਦਫ਼ਤਰ ਵਿਖੇ ਭੁੱਖ ਹੜਤਾਲ ਅਤੇ ਪੱਕਾ ਧਰਨਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 27 ਨਵੰਬਰ ਨੂੰ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੁਲਾਜ਼ਮ ਹੁਣ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਨਹੀਂ ਹੋਣਗੇ, ਸਗੋਂ ਆਪਣੀਆਂ ਮੰਗਾਂ ਦਾ ਠੋਸ ਹੱਲ ਚਾਹੁੰਦੇ ਹਨ। ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ । ਉਨ੍ਹਾਂ ਸਪਸ਼ਟ ਕੀਤਾ ਕਿ ਸੇਵਾਵਾਂ ਰੈਗੂਲਰ ਹੋਣ ਤੱਕ ਐਨ.ਐੱਚ.ਐਮ. ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਰੋਸ ਪ੍ਰਦਰਸ਼ਨ ਵਿਚ ਡਾ. ਸੁਨੀਤਾ ਕੰਬੋਜ, ਪ੍ਰਿੰਸ ਪੁਰੀ, ਮਹਿੰਦਰ ਘੋੜੇਲਾ, ਬਲਜੀਤ ਸੰਧੂ, ਡਾ. ਆਕ੍ਰਿਤੀ ਢੀਂਗਰਾ, ਸੁਖਦੇਵ ਸਿੰਘ, ਕਾਜਲ, ਵਿਪਿਨ, ਕੁਮਾਰੀ ਨਿਸ਼ਾ, ਡਾ.ਸ਼ਾਇਨਾ, ਆਕਾਸ਼ਦੀਪ ਕੰਬੋਜ, ਦਵਿੰਦਰ ਕੌਰ ਸਮੇਤ ਯੂਨੀਅਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਭਗਤ ਨਾਮਦੇਵ ਕਮੇਟੀ ਨੇ ਮਨਾਇਆ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Ad Position 24