23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ਼ਿਵਾਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਜਲਾਲਾਬਾਦ, 23 ਨਵੰਬਰ (ਜਸਕਰਨ ਸਿੰਘ ਤਨੇਜਾ)-ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਮੂਲ ਮੰਤਰ ਦੇ ਪਾਠ ਨਾਲ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 24-11-2026
ਜਲਾਲਾਬਾਦ, 23 ਨਵੰਬਰ (ਜਸਕਰਨ ਸਿੰਘ ਤਨੇਜਾ)-ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਮੂਲ ਮੰਤਰ ਦੇ ਪਾਠ ਨਾਲ ਕੀਤੀ ਗਈ । ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਣ ਕਰਕੇ ਮਾਹੌਲ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਸ਼ਣਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਉਪਦੇਸ਼ਾਂ ਬਾਰੇ ਚਾਨਣਾ ਪਾਇਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਮਨੁੱਖ ਨੂੰ ਸਚਾਈ, ਸਮਾਨਤਾ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਅਰਜਿੰਦਰ ਕੰਬੋਜ ਅਤੇ ਮੈਨੇਜਰ ਸੁਕੇਸ਼ ਮੋਂਗਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ। ਸਮਾਗਮ ਸ਼ਰਧਾ ਅਤੇ ਅਧਿਆਤਮਿਕ ਮਾਹੌਲ ਵਿਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਦਸ ਦਿਨਾਂ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਸਿਰੋਪਾਓ ਪਾ ਕੇ ਕੀਤਾ ਸਨਮਾਨਿਤ
Ad Position 24