24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਫ਼ਾਜ਼ਿਲਕਾ ਦੇ ਨਸ਼ਾ ਪ੍ਰਭਾਵਿਤ ਮੁਹੱਲਾ ਅੰਨ੍ਹੀ ਦਿੱਲੀ ਵਿਚ ਐੱਸ.ਐੱਸ.ਪੀ. ਦੀ ਅਗਵਾਈ ਹੇਠ ਚਲਾਇਆ ਵਿਸ਼ੇਸ਼ ਕਾਸੋ ਆਪ੍ਰੇਸ਼ਨ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫ਼ਾਜ਼ਿਲਕਾ ਦੇ ਨਸ਼ਾ ਪ੍ਰਭਾਵਿਤ ਇਲਾਕੇ ਮੁਹੱਲਾ ਅੰਨ੍ਹੀ ਦਿੱਲੀ ਵਿਚ ਐੱਸ. ਐੱਸ.

Ad Position 21
No active advertisement
ਫ਼ਾਜ਼ਿਲਕਾ ਦੇ ਮੁਹੱਲਾ ਅੰਨ੍ਹੀ ਦਿੱਲੀ ਵਿਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੌਜੂਦ ਐੱਸ.ਐੱਸ.ਪੀ. ਗਗਨ ਅਜੀਤ ਸਿੰਘ। ਅਜੀਤ ਤਸਵੀਰ 25-11-2026
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫ਼ਾਜ਼ਿਲਕਾ ਦੇ ਨਸ਼ਾ ਪ੍ਰਭਾਵਿਤ ਇਲਾਕੇ ਮੁਹੱਲਾ ਅੰਨ੍ਹੀ ਦਿੱਲੀ ਵਿਚ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਇਸ ਦੌਰਾਨ ਐੱਸ.ਐੱਸ.ਪੀ. ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਪੁਲਿਸ ਕਾਰਵਾਈ ਦੀ ਅਗਵਾਈ ਕੀਤੀ। ਇਸ ਮੌਕੇ ਐੱਸ.ਪੀ. ਇਨਵੈਸਟੀਗੇਸ਼ਨ ਸਤਿੰਦਰ ਕੁਮਾਰ ਅਤੇ ਡੀ.ਐੱਸ.ਪੀ. ਸਬ ਡਵੀਜ਼ਨ ਫ਼ਾਜ਼ਿਲਕਾ ਬਲਵਿੰਦਰ ਸਿੰਘ ਵੀ ਮੌਜੂਦ ਰਹੇ। ਇਸ ਆਪ੍ਰੇਸ਼ਨ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣਾ, ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨਾ, ਨਸ਼ਾ ਸਪਲਾਈ ਨੈੱਟਵਰਕ ਨੂੰ ਤੋੜਨਾ ਅਤੇ ਇਲਾਕੇ ਵਿਚ ਪੁਲਿਸ ਦੀ ਨਿਗਰਾਨੀ ਤੇ ਚੌਕਸੀ ਨੂੰ ਹੋਰ ਮਜ਼ਬੂਤ ਕਰਨਾ ਸੀ। ਇਸ ਦੌਰਾਨ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਮੁਹੱਲਾ ਵਾਸੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਭੂਮਿਕਾ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਨਸ਼ਾ ਤਸਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨੀ ਚਾਹੀਦੀ ਹੈ, ਤਾਂ ਜੋ ਇਸ ਸਮਾਜਿਕ ਬੁਰਾਈ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।ਐੱਸ.ਐੱਸ.ਪੀ. ਨੇ ਸਬੰਧਿਤ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਇਲਾਕੇ ਵਿਚ ਸਖ਼ਤ ਚੌਕਸੀ ਰੱਖਣ ਅਤੇ ਨਸ਼ਾ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਫ਼ਾਜ਼ਿਲਕਾ ਪੁਲਿਸ ਵਲੋਂ ਸਪਸ਼ਟ ਕੀਤਾ ਗਿਆ ਕਿ ਜ਼ਿਲ੍ਹੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਬਿਊਰੋ ਫ਼ਾਜ਼ਿਲਕਾ ਵਿਖੇ ਅੱਜ ਲੱਗੇਗਾ ਵਿਸ਼ੇਸ਼ ਰੋਜ਼ਗਾਰ ਕੈਂਪ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਇਆ
Ad Position 24