ਜ਼ਿਲ੍ਹਾ ਪੁਲਿਸ ਮੁਖੀ ਨੇ ਜਨਗਣਨਾ-2027 ਦੀ ਟਰੇਨਿੰਗ ਵਿਚ ਕੀਤੀ ਸ਼ਮੂਲੀਅਤ
ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਜਨਗਣਨਾ-2027 ਦੀ ਪ੍ਰਕਿਰਿਆ ਵਿਚ ਆਮ ਲੋਕਾਂ ਅਤੇ ਪੁਲਿਸ ਵਿਭਾਗ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਵਲੋਂ ਵਿਸ਼ੇਸ਼ ਸਿਖਲਾਈ ਸੈਸ਼ਨ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਖ਼ੁਦ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕਰਕੇ ਜ਼ਿਲ੍ਹਾ ਵਾਸੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।
ਫ਼
ਫ਼ਾਜ਼ਿਲਕਾ ਵਿਖੇ ਜਨਗਣਨਾ-2027 ਸਬੰਧੀ ਕਰਵਾਏ ਗਏ ਸਿਖਲਾਈ ਸੈਸ਼ਨ ਦੌਰਾਨ ਖ਼ੁਦ ਆਨਲਾਈਨ ਸਵੈ-ਗਣਨਾ ਕਰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨਾਲ ਸੈਂਸਜ਼ ਸੈੱਲ ਦੇ ਅਧਿਕਾਰੀ ਅਤੇ ਪੁਲਿਸ ਮੁਲਾਜ਼ਮ । ਅਜੀਤ ਤਸਵੀਰ
25-11-2026
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਜਨਗਣਨਾ-2027 ਦੀ ਪ੍ਰਕਿਰਿਆ ਵਿਚ ਆਮ ਲੋਕਾਂ ਅਤੇ ਪੁਲਿਸ ਵਿਭਾਗ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਵਲੋਂ ਵਿਸ਼ੇਸ਼ ਸਿਖਲਾਈ ਸੈਸ਼ਨ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਖ਼ੁਦ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕਰਕੇ ਜ਼ਿਲ੍ਹਾ ਵਾਸੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਇਸ ਸਿਖਲਾਈ ਪ੍ਰੋਗਰਾਮ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਥਾਣਿਆਂ ਤੋਂ ਪੁਲਿਸ ਕਰਮਚਾਰੀਆਂ ਨੇ ਭਾਗ ਲਿਆ। ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਡਿਜੀਟਲ ਜਨਗਣਨਾ-2027 ਤਹਿਤ 30 ਨਵੰਬਰ ਤੱਕ ਸਵੈ-ਗਣਨਾ ਦੀ ਆਨਲਾਈਨ ਸਹੂਲਤ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਮੂਹ ਪੁਲਿਸ ਕਰਮਚਾਰੀ ਅਤੇ ਨਾਗਰਿਕ ਅਧਿਕਾਰਤ ਪੋਰਟਲ ’ਤੇ ਜਾ ਕੇ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਆਨਲਾਈਨ ਵੇਰਵੇ ਸਫਲਤਾਪੂਰਵਕ ਜਮਾਂ ਕਰਵਾਉਣ ਉਪਰੰਤ ਇੱਕ ਵਿਸ਼ੇਸ਼ ਸਵੈ-ਗਣਨਾ ਆਈ.ਡੀ.ਜਾਰੀ ਹੁੰਦੀ ਹੈ, ਜਿਸ ਨੂੰ ਸੁਰੱਖਿਅਤ ਰੱਖਣਾ ਲਾਜ਼ਮੀ ਹੈ। ਬਾਅਦ ਵਿਚ ਜਦੋਂ ਗਣਨਾਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ, ਤਾਂ ਇਹ ਆਈ.ਡੀ. ਉਨ੍ਹਾਂ ਨਾਲ ਸਾਂਝੀ ਕਰਨੀ ਹੋਵੇਗੀ। ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਪੁਲਿਸ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਾ ਲਾਭ ਜ਼ਰੂਰ ਉਠਾਉਣ ਅਤੇ ਆਪਣੇ ਪਰਿਵਾਰ ਤੇ ਘਰ ਸਬੰਧੀ ਵੇਰਵੇ ਪੂਰੀ ਸਾਵਧਾਨੀ ਤੇ ਸਹੀ ਢੰਗ ਨਾਲ ਦਰਜ ਕਰਨ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਭਾਗੀਦਾਰੀ ਇਸ ਰਾਸ਼ਟਰੀ ਕਾਰਜ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਵੇਗੀ । ਇਸ ਮੌਕੇ ਸੈਂਸਜ਼ ਸੈੱਲ ਦੇ ਇੰਚਾਰਜ ਸੁਰਿੰਦਰ ਪਾਲ ਅਤੇ ਅਮਨਦੀਪ ਗਿਰਧਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।