ਪਿੰਡ ਟਿਵਾਣਾ ਕਲਾਂ ਦੇ ਫਾਜ਼ਿਲਕਾ - ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਪਹੁੰਚੇ ਵਿਧਾਇਕ ਗੋਲਡੀ ਕੰਬੋਜ
ਜਲਾਲਾਬਾਦ,24ਨਵੰਬਰ (ਜਤਿੰਦਰ ਪਾਲ ਸਿੰਘ)-ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ’ਤੇ ਵਾਪਰੇ ਸੜਕ ਹਾਦਸੇ ਵਿਚ ਜਾਨ ਗੁਆਉਣ ਵਾਲੇ ਪੰਜ ਵਿਅਕਤੀਆਂ ਦੇ ਪਰਿਵਾਰਾਂ ਦੀ ਮਦਦ ਲਈ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਪਹੁੰਚੇ। ਉਹ ਮ੍ਰਿਤਕਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ।
ਜਲਾਲਾਬਾਦ,24ਨਵੰਬਰ (ਜਤਿੰਦਰ ਪਾਲ ਸਿੰਘ)-ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ’ਤੇ ਵਾਪਰੇ ਸੜਕ ਹਾਦਸੇ ਵਿਚ ਜਾਨ ਗੁਆਉਣ ਵਾਲੇ ਪੰਜ ਵਿਅਕਤੀਆਂ ਦੇ ਪਰਿਵਾਰਾਂ ਦੀ ਮਦਦ ਲਈ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਪਹੁੰਚੇ। ਉਹ ਮ੍ਰਿਤਕਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਨੇ ਪੀੜਤ ਪਰਿਵਾਰਾਂ ਨੂੰ ਆਪਣੀ ਤਰਫ਼ੋਂ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਵਲੋਂ ਪਰਿਵਾਰਾਂ ਦੀ ਮਦਦ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਵੀ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿਵਾਈ ਜਾਵੇਗੀ। 15 ਨਵੰਬਰ ਦੀ ਸ਼ਾਮ ਨੂੰ ਫ਼ਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਵਿਚ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਇੱਕ ਪਰਿਵਾਰ ਟਾਟਾ ਕਰੂਜ਼ਰ ਗੱਡੀ ਵਿਚ ਸਵਾਰ ਹੋ ਕੇ ਜਲਾਲਾਬਾਦ ਦੇ ਪਿੰਡ ਟਿਵਾਣਾ ਸਥਿਤ ਆਪਣੇ ਘਰ ਪਰਤ ਰਿਹਾ ਸੀ। ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ’ਤੇ ਪਿੰਡ ਬਹਿਕ ਖ਼ਾਸ ਮੋੜ ਨੇੜੇ ਇਕ ਪਿਕਅਪ ਗੱਡੀ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ।ਇਸ ਹਾਦਸੇ ਵਿਚ ਤਿੰਨ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 11 ਵਿਅਕਤੀ ਜ਼ਖ਼ਮੀ ਹੋ ਗਏ।