24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਕਲਗੀਧਰ ਸੇਵਾ ਸੋਸਾਇਟੀ ਅਤੇ ਸਮੂਹ ਪਿੰਡ ਮੋਠਾਂਵਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਮੋਠਾਵਾਲਾ ਵਿਖੇ ਗੁਰਦੁਆਰਾ ਕਲਗੀਧਰ ਸੇਵਾ ਸੋਸਾਇਟੀ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿੰਡ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ।

Ad Position 21
No active advertisement
ਅਜੀਤ ਡੈਸਕ 25-11-2026
ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਮੋਠਾਵਾਲਾ ਵਿਖੇ ਗੁਰਦੁਆਰਾ ਕਲਗੀਧਰ ਸੇਵਾ ਸੋਸਾਇਟੀ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿੰਡ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਤਹਿਤ ਗੁਰਦੁਆਰਾ ਸਾਹਿਬ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਹਾਜ਼ਰ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਗੁਰਬਾਣੀ ਕੀਰਤਨ ਦਾ ਆਯੋਜਨ ਵੀ ਕੀਤਾ ਗਿਆ, ਜਿਸ ਦੌਰਾਨ ਕੀਰਤਨੀ ਜਥੇ ਵਲੋਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਸੰਗਤ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਪਿੰਡ ਵਾਸੀਆਂ ਅਤੇ ਸੇਵਾਦਾਰਾਂ ਵਲੋਂ ਲੰਗਰ ਦੀ ਸੇਵਾ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਇਆ ਗਿਆ। ਸਮੁੱਚਾ ਸਮਾਗਮ ਸੇਵਾ, ਸਿਮਰਨ , ਭਾਈਚਾਰਕ ਸਾਂਝ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦੇ ਸੰਦੇਸ਼ ਨਾਲ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ–ਭਾਜਪਾ ਗੱਠਜੋੜ ਪੰਜਾਬ ਦੇ ਭਲੇ ਵਾਲਾ ਨਹੀਂ ਇਹ ਸਮਝੌਤਾ ਸੱਤਾ ਦੀ ਲਾਲਸਾ ਦੀ ਭੁੱਖ ਨੂੰ ਦਰਸਾਉਂਦਾ ਹੈ-ਬਰਾੜ ਅਗਲੀ ਖ਼ਬਰ ਪਿੰਡ ਟਿਵਾਣਾ ਕਲਾਂ ਦੇ ਫਾਜ਼ਿਲਕਾ - ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਪਹੁੰਚੇ ਵਿਧਾਇਕ ਗੋਲਡੀ ਕੰਬੋਜ
Ad Position 24