ਅਕਾਲੀ–ਭਾਜਪਾ ਗੱਠਜੋੜ ਪੰਜਾਬ ਦੇ ਭਲੇ ਵਾਲਾ ਨਹੀਂ ਇਹ ਸਮਝੌਤਾ ਸੱਤਾ ਦੀ ਲਾਲਸਾ ਦੀ ਭੁੱਖ ਨੂੰ ਦਰਸਾਉਂਦਾ ਹੈ-ਬਰਾੜ
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੋਇਆ ਆਪਸੀ ਸਮਝੌਤਾ ਸੱਤਾ ਦੀ ਲਾਲਸਾ ਦੀ ਭੁੱਖ ਨੂੰ ਦਰਸਾਉਂਦਾ ਹੈ। ਦੋਨੇਂ ਪਾਰਟੀਆਂ ਨੇ ਪਹਿਲਾਂ ਜੋ ਪੰਜਾਬ ਦਾ ਹਸ਼ਰ ਕੀਤਾ ਉਹ ਜੱਗ ਜ਼ਾਹਿਰ ਹੈ।
ਸ
ਸੁਖਵੰਤ ਸਿੰਘ ਬਰਾੜ
25-11-2026
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੋਇਆ ਆਪਸੀ ਸਮਝੌਤਾ ਸੱਤਾ ਦੀ ਲਾਲਸਾ ਦੀ ਭੁੱਖ ਨੂੰ ਦਰਸਾਉਂਦਾ ਹੈ। ਦੋਨੇਂ ਪਾਰਟੀਆਂ ਨੇ ਪਹਿਲਾਂ ਜੋ ਪੰਜਾਬ ਦਾ ਹਸ਼ਰ ਕੀਤਾ ਉਹ ਜੱਗ ਜ਼ਾਹਿਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਚੇਅਰਮੈਨ ਪੰਜਾਬ ਹਾਊਸਫੈੱਡ ਦੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਕਹੇ। ਉਨ੍ਹਾਂ ਕਿਹਾ ਕਿ ਪਹਿਲਾ ਕਿਸਾਨ ਅੰਦੋਲਨ ਦਾ ਜ਼ੋਰ ਦੇਖ ਕੇ ਅਕਾਲੀ ਦਲ ਬਾਦਲ ਭਾਜਪਾ ਨਾਲ ਗੱਠਜੋੜ ਤੋੜ ਗਿਆ। ਫਿਰ ਸਟੇਜਾਂ ਉੱਪਰ ਇਕ ਦੂਸਰੇ ਨੂੰ ਰੱਜ ਕੇ ਭੰਡਿਆ ਅਤੇ ਇਕ ਦੂਸਰੇ ਨਸ਼ਿਆਂ ਦੇ ਸੁਦਾਗਰ ਕਿਹਾ। ਉਨ੍ਹਾਂ ਕਿਹਾ ਕਿ ਜਿਸ ਦੀ ਮਿਸਾਲ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੁਆਰਾ ਅਕਾਲੀ ਦਲ ਪ੍ਰਤੀ ਬੋਲੀ ਮਾੜੀ ਸ਼ਬਦਾਵਲੀ ਤੋਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਦੋਨੋਂ ਪਾਰਟੀਆਂ ਨੂੰ ਅਹਿਸਾਸ ਹੋ ਚੁੱਕਿਆ ਸੀ ਕਿ ਇਨ੍ਹਾਂ ਚੋਣਾਂ ਵਿਚ ਪੰਜਾਬ ਦੇ ਲੋਕ ਉਨ੍ਹਾਂ ਨੂੰ ਨਕਾਰ ਦੇਣਗੇ। ਫਿਰ ਦੋਨਾਂ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਲਈ ਫਿਰ ਆਪਸੀ ਸਮਝੌਤਾ ਕਰ ਲਿਆ। ਉਨ੍ਹਾਂ ਕਿਹਾ ਕਿ ਦੂਸਰੇ ਅਕਾਲੀ ਦਲਾਂ ਨੂੰ ਭਾਜਪਾ ਦੀ ਬੀ ਟੀਮ ਕਹਿਣ ਵਾਲੇ ਸੁਖਬੀਰ ਸਿੰਘ ਬਾਦਲ ਹੁਣ ਸਟੇਜਾਂ ’ਤੇ ਕੋਈ ਸੱਚ ਬੋਲ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਕਾਲੀਆਂ ਕਰਤੂਤਾਂ ਤੋਂ ਜਾਣੂ ਹਨ, ਇਨ੍ਹਾਂ ਨੂੰ ਗੱਠਜੋੜ ਕਰਕੇ ਵੀ ਲੋਕ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨ ਕਿਸੇ ਵੀ ਕੀਮਤ ’ਤੇ ਭਾਜਪਾ ਨੂੰ ਵੋਟ ਨਹੀਂ ਪਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅੰਦਰ ਕਾਂਗਰਸ ਬਹੁਮਤ ਨਾਲ ਸਰਕਾਰ ਬਣਾਏਗੀ।