ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਜਲਾਲਾਬਾਦ,24ਨਵੰਬਰ(ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਚੌਂਕ ਦੇ ਨੇੜੇ ਸਥਿਤ ਗੁਰਦੁਆਰਾ ਰਾਮਗੜ੍ਹੀਆ ਵਿਖੇ ਗੁਰੂ ਨਾਨਕ ਪਾਤਸ਼ਾਹ ਦਾ ਪ੍ਰਕਾਸ਼ ਪੂਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਦੇ ਨਾਲ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ।
ਜਲਾਲਾਬਾਦ,24ਨਵੰਬਰ(ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਚੌਂਕ ਦੇ ਨੇੜੇ ਸਥਿਤ ਗੁਰਦੁਆਰਾ ਰਾਮਗੜ੍ਹੀਆ ਵਿਖੇ ਗੁਰੂ ਨਾਨਕ ਪਾਤਸ਼ਾਹ ਦਾ ਪ੍ਰਕਾਸ਼ ਪੂਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਦੇ ਨਾਲ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ। ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ਵਿਚ ਸਭ ਤੋਂ ਪਹਿਲਾ ਪਰਸੋਂ ਰੋਜ਼ ਤੋਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗਾਂ ਉਪਰੰਤ ਹੋਏ ਸਮਾਗਮ ਵਿਚ ਭਾਈ ਸੁਖਦੇਵ ਸਿੰਘ ਡੱਲਾ ਕਥਾਵਾਚਕ, ਭਾਈ ਲਵਪ੍ਰੀਤ ਸਿੰਘ ਬੈਕਾਂ ਕਵੀਸ਼ਰੀ ਜਥਾ, ਬੀਬੀ ਨਵਨੀਤ ਕੌਰ ਅਖੰਡ ਕੀਰਤਨੀ ਜਥਾ, ਭਾਈ ਸੂਬਾ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਰਾਮਗੜ੍ਹੀਆ, ਭਾਈ ਸਰਵਰਨ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਰਾਮਗੜ੍ਹੀਆ ਨੇ ਸੰਗਤਾਂ ਵਿਚ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ। ਰਾਗੀ ਸਿੰਘਾਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਨਕ ਪਾਤਸ਼ਾਹ ਦੇ ਫ਼ਲਸਫ਼ੇ ਦੀ ਜਾਣਕਾਰੀ ਦਿੱਤੀ ਅਤੇ ਸੰਗਤਾਂ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਇਤਿਹਾਸ ਦੀ ਜਾਣਕਾਰੀ ਵੀ ਦਿੱਤੀ ਅਤੇ ਗੁਰੂ ਨਾਨਕ ਸਾਹਿਬ ਦੀ ਰਚਿਤ ਗੁਰਬਾਣੀ ਦੇ ਪ੍ਰਮਾਣਾਂ ਦੇ ਨਾਲ ਆਪਣੇ ਜੀਵਨ ਨੂੰ ਗੁਰਬਾਣੀ ਦੇ ਅਨੁਸਾਰ ਢਾਲਣ ਲਈ ਪ੍ਰੇਰਨਾ ਦਿੱਤੀ। ਸਮਾਗਮ ਦੀ ਸਮਾਪਤੀ ਦੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਸਾਹਿਬ ਦੇ ਅੰਦਰ ਜੋੜਾ ਘਰ ਜਥਾ, ਬੀਬੀਆਂ ਦਾ ਜਥਾ ਆਦਿ ਨੇ ਪੂਰੇ ਤਨ, ਮਨ ਤੇ ਧਨ ਦੇ ਨਾਲ ਸੇਵਾ ਕੀਤੀ। ਇਸ ਮੌਕੇ ਪਰਮਜੀਤ ਸਿੰਘ ਧਮੀਜਾ, ਭਗਵਾਨ ਸਿੰਘ , ਨਿਰੰਜਨ ਸਿੰਘ ਸੱਗੂ, ਹਰਭਜਨ ਸਿੰਘ ਜੰਡੂ, ਗੁਰਮੁਖ ਸਿੰਘ, ਨਿਰੰਜਨ ਸਿੰਘ ਜੰਡੂ, ਗੁਰਮੀਤ ਸਿੰਘ, ਕੁਲਬੀਰ ਸਿੰਘ ਬਿੱਟੂ, ਹਰਭਜਨ ਸਿੰਘ ਭੱਲਾ, ਗੁਰਪ੍ਰੀਤ ਸਿੰਘ ਖ਼ਾਲਸਾ, ਗੁਰਦੁਆਰਾ ਸਾਹਿਬ ਦੀ ਇਸਤਰੀ ਸਭਾ, ਨੌਜਵਾਨ ਸਭਾ, ਪ੍ਰਬੰਧਕੀ ਕਮੇਟੀ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।