ਸਿਟੀਜ਼ਨ ਵੈੱਲਫੇਅਰ ਕੌਂਸਲ ਨੇ ਪ੍ਰਕਾਸ਼ ਪੁਰਬ ਮੌਕੇ ਸਿਵਲ ਹਸਪਤਾਲ ’ ਚ ਮਰੀਜ਼ਾਂ ਨੂੰ ਫਲ਼ ਵੰਡੇ
ਜਲਾਲਾਬਾਦ,24ਨਵੰਬਰ(ਜਤਿੰਦਰ ਪਾਲ ਸਿੰਘ)-ਸਿਟੀਜ਼ਨ ਵੈੱਲਫੇਅਰ ਕੌਂਸਲ ਜਲਾਲਾਬਾਦ ਵਲੋਂ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਸ਼ ਨੂੰ ਮੁੱਖ ਰੱਖਦੇ ਹੋਏ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਨੂੰ ਫਲ਼ ਵੰਡੇ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਸੰਸਥਾ ਦੇ ਪ੍ਰਧਾਨ ਪ੍ਰਕਾਸ਼ ਦੋਸ਼ੀ ਨੇ ਕਿਹਾ ਕਿ ਸੰਸਥਾ ਵਲ਼ੋਂ ਸਮੇਂ ਸਮੇਂ ’ਤੇ ਸਮਾਜ ਭਲਾਈ ਲਈ ਕੰਮਾਂ ਵਿਚ ਵੱਧ ਚੜ ਕੇ ਹਿੱਸਾ ਪਾਇਆ ਜਾਂਦਾ ਹੈ ਅਤੇ ਸੰਸਥਾ ਦੇ ਅਹੁਦੇਦਾਰ ਤੇ ਮੈਂਬਰ ਹਮੇਸ਼ਾ ਹੀ ਸੇਵਾ ਲਈ ਤਤਪਰ ਰਹਿੰਦੇ ਹਨ।
ਅਜੀਤ ਡੈਸਕ
25-11-2026