24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਰਾਜ ਬਖ਼ਸ਼ ਕੰਬੋਜ ਬਣੇ ਪੰਜਾਬ ਕਾਂਗਰਸ ਓ . ਬੀ . ਸੀ . ਸੈੱਲ ਦੀ ਚੋਣ ਮੈਨੇਜਮੈਂਟ ਕਮੇਟੀ ਦੇ ਮੈਂਬਰ

ਜਲਾਲਾਬਾਦ, 24 ਨਵੰਬਰ (ਜਤਿੰਦਰ ਪਾਲ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਕਾਂਗਰਸ ਦੇ ਓ. ਬੀ.

Ad Position 21
No active advertisement
ਅਜੀਤ ਡੈਸਕ 25-11-2026
ਜਲਾਲਾਬਾਦ, 24 ਨਵੰਬਰ (ਜਤਿੰਦਰ ਪਾਲ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਕਾਂਗਰਸ ਦੇ ਓ.ਬੀ.ਸੀ. ਸੈੱਲ ਦੀ ਚੋਣ ਮੈਨੇਜਮੈਂਟ ਕਮੇਟੀ ਦਾ ਗਠਨ ਕਰਦੇ ਹੋਏ ਜਲਾਲਾਬਾਦ ਦੇ ਪ੍ਰਮੁੱਖ ਕਾਂਗਰਸੀ ਆਗੂ ਰਾਜ ਬਖ਼ਸ਼ ਕੰਬੋਜ ਨੂੰ ਇਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਜਲਾਲਾਬਾਦ ਦੇ ਕਾਂਗਰਸੀ ਵਰਕਰਾਂ, ਸਮਰਥਕਾਂ, ਦੋਸਤਾਂ-ਮਿੱਤਰਾਂ ਅਤੇ ਸਨੇਹੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਆਪਣੀ ਨਿਯੁਕਤੀ ਲਈ ਕਾਂਗਰਸ ਪਾਰਟੀ ਦੀ ਹਾਈਕਮਾਂਡ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਰਾਜ ਬਖ਼ਸ਼ ਕੰਬੋਜ ਨੇ ਕਿਹਾ ਕਿ ਪਾਰਟੀ ਵਲ਼ੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਚੋਣ ਮੈਨੇਜਮੈਂਟ ਕਮੇਟੀ ਵਲ਼ੋਂ ਪੰਜਾਬ ਕਾਂਗਰਸ ਦੀਆਂ ਚੋਣਾਂ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਦਾ ਤਾਲਮੇਲ ਕਰਨ, ਚੋਣ ਰਣਨੀਤੀ ਉਲੀਕਣ ਅਤੇ ਸੰਗਠਨਾਤਮਕ ਕਾਰਜਾਂ ਦੀ ਨਿਗਰਾਨੀ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਉਦੇਸ਼ ਸੂਬੇ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਓ.ਬੀ.ਸੀ. ਵਰਗ ਦੀ ਚੋਣ ਪ੍ਰਕਿਰਿਆ ਤੇ ਪਾਰਟੀ ਦੇ ਸੰਗਠਨ ਵਿਚ ਭਾਗੀਦਾਰੀ ਨੂੰ ਵਧੇਰੇ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਦੀ ਤਰ੍ਹਾਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ ਅਤੇ ਪਾਰਟੀ ਵਲ਼ੋਂ ਪ੍ਰਗਟਾਏ ਗਏ ਵਿਸ਼ਵਾਸ ’ਤੇ ਪੂਰਾ ਉੱਤਰਨ ਲਈ ਆਪਣੀ ਮਿਹਨਤ ਜਾਰੀ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਾਲਵਾ ਸਕੂਲ ਦੇ ਬੱਚਿਆਂ ਨੇ ਗੁਰਦੁਆਰਾ ਸ੍ਰੀ ਬੱਡ ਤੀਰਥ ਸਾਹਿਬ ਵਿਖੇ... ਅਗਲੀ ਖ਼ਬਰ ਸਿਟੀਜ਼ਨ ਵੈੱਲਫੇਅਰ ਕੌਂਸਲ ਨੇ ਪ੍ਰਕਾਸ਼ ਪੁਰਬ ਮੌਕੇ ਸਿਵਲ ਹਸਪਤਾਲ ’ ਚ ਮਰੀਜ਼ਾਂ ਨੂੰ ਫਲ਼ ਵੰਡੇ
Ad Position 24