25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 26-11-2026
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਫ਼ਾਜ਼ਿਲਕਾ ਦੇ ਢੀਂਗੜਾ ਕਾਲੋਨੀ ਇਲਾਕੇ ਵਿਚ ਪਾਣੀ ਵਾਲੀ ਡਿੱਗੀ ਕੋਲ ਪੁੱਜੀ ਤਾਂ ਸਾਹਿਲ ਕੁਮਾਰ ਪੁੱਤਰ ਸੁਮਨ ਕੁਮਾਰ ਵਾਸੀ ਢੀਂਗੜਾ ਕਾਲੋਨੀ ਫ਼ਾਜ਼ਿਲਕਾ ਹੈਰੋਇਨ ਦਾ ਨਸ਼ਾ ਕਰਦਾ ਮਿਲਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਕੋਲੋਂ ਲਾਈਟਰ, ਹੈਰੋਇਨ ਨਾਲ ਲਿੱਬੜੀ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅਰਨੀਵਾਲਾ ਦਾ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿਚ ਹੋਇਆ ਭਰਤੀ ਪਰਿਵਾਰ ਦੀ ਚੌਥੀ ਪੀੜ੍ਹੀ ਸੁਰੱਖਿਆ ਬਲ ’ਚ ਦੇ ਰਹੀ ਹੈ... ਅਗਲੀ ਖ਼ਬਰ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖਮੀ ਮ੍ਰਿਤਕ ਦੋ ਬੱਚਿਆਂ ਦਾ ਸੀ ਪਿਤਾ,ਪਤਨੀ ਦੀ ਪਹਿਲਾਂ ਹੀ ਹੋ ਚੁ...
Ad Position 24