25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਰਨੀਵਾਲਾ ਦਾ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿਚ ਹੋਇਆ ਭਰਤੀ ਪਰਿਵਾਰ ਦੀ ਚੌਥੀ ਪੀੜ੍ਹੀ ਸੁਰੱਖਿਆ ਬਲ ’ਚ ਦੇ ਰਹੀ ਹੈ ਸੇਵਾਵਾਂ

ਮੰਡੀ ਅਰਨੀਵਾਲਾ, 25 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਅਰਨੀਵਾਲਾ ਦੇ ਸੇਖੋਂ ਪਰਿਵਾਰ ਨੂੰ ਉਸ ਵੇਲੇ ਵੱਡੀ ਖ਼ੁਸ਼ੀ ਮਿਲੀ। ਜਦ ਇਸ ਪਰਿਵਾਰ ਦੇ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਦੀ ਟਰਾਂਟੋ ਪੁਲਿਸ ਵਿਚ ਬਤੌਰ ਕਾਂਸਟੇਬਲ ਭਰਤੀ ਹੋਣ ਦਾ ਮੌਕਾ ਮਿਲਿਆ ਹੈ।

Ad Position 21
No active advertisement
ਅਜੀਤ ਡੈਸਕ 26-11-2026
ਮੰਡੀ ਅਰਨੀਵਾਲਾ, 25 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਅਰਨੀਵਾਲਾ ਦੇ ਸੇਖੋਂ ਪਰਿਵਾਰ ਨੂੰ ਉਸ ਵੇਲੇ ਵੱਡੀ ਖ਼ੁਸ਼ੀ ਮਿਲੀ। ਜਦ ਇਸ ਪਰਿਵਾਰ ਦੇ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਦੀ ਟਰਾਂਟੋ ਪੁਲਿਸ ਵਿਚ ਬਤੌਰ ਕਾਂਸਟੇਬਲ ਭਰਤੀ ਹੋਣ ਦਾ ਮੌਕਾ ਮਿਲਿਆ ਹੈ। ਅਰਨੀਵਾਲਾ ਦੇ ਡਾ. ਬਲਵੀਰ ਸਿੰਘ ਸੇਖੋਂ ਜੋ ਖ਼ੁਦ ਸਾਬਕਾ ਸੈਨਿਕ ਹਨ, ਉਨ੍ਹਾਂ ਦੇ ਪੋਤਰੇ ਗੁਰਪ੍ਰੀਤ ਸਿੰਘ ਦੀ ਅੱਜ ਕੈਨੇਡਾ ਦੇ ਟੋਰਾਂਟੋ ਪੁਲਿਸ ਵਿਚ ਚੋਣ ਹੋ ਗਈ ਹੈ। ਗੁਰਪ੍ਰੀਤ ਸਿੰਘ ਦੇ ਪਿਤਾ ਪੰਜਾਬ ਪੁਲਿਸ ਵਿਚ ਬਤੌਰ ਸਬ-ਇੰਸਪੈਕਟਰ ਹਰਬੰਸ ਸਿੰਘ ਵੀ ਸੇਵਾਵਾਂ ਨਿਭਾਅ ਰਹੇ ਹਨ। ਗੁਰਪ੍ਰੀਤ ਦਾ ਪਰਿਵਾਰ ਮੂਲ ਰੂਪ ਵਿਚ ਅਰਨੀਵਾਲਾ ਦੇ ਰਹਿਣ ਵਾਲਾ ਹੈ ਅਤੇ ਅੱਜ ਕੱਲ੍ਹ ਅੰਮ੍ਰਿਤਸਰ ਰਹਿ ਰਿਹਾ ਹੈ। ਗੁਰਪ੍ਰੀਤ ਦੇ ਦਾਦਾ ਜੀ ਦੀ ਬੀ.ਐੱਸ.ਐੱਫ ਵਿਚੋਂ ਸੇਵਾਮੁਕਤ ਹੋਏ ਹਨ। ਇਸ ਪਰਿਵਾਰ ਦੇ 10 ਤੋਂ ਵੱਧ ਮੈਂਬਰ ਪੁਲਿਸ ਅਤੇ ਫ਼ੌਜ ਵਿਚ ਸੇਵਾਵਾਂ ਨਿਭਾ ਰਹੇ ਹਨ। ਅੱਜ ਜਿਉਂ ਹੀ ਗੁਰਪ੍ਰੀਤ ਦੀ ਕੈਨੇਡਾ ਵਿਚ ਟਰੇਨਿੰਗ ਉਪਰੰਤ ਪਾਸਿੰਗ ਆਊਟ ਹੋਈ ਤਾਂ ਪਰਿਵਾਰ ਨੇ ਖ਼ੁਸ਼ੀ ਵਿਚ ਲੱਡੂ ਵੰਡੇ ਅਤੇ ਢੋਲ ਤੇ ਭੰਗੜੇ ਪਾ ਕੇ ਖ਼ੁਸ਼ੀ ਮਨਾਈ। ਗੁਰਪ੍ਰੀਤ ਦੀ ਭਰਤੀ ਇਸੇ ਸਾਲ ਜੂਨ ਵਿਚ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਕਾਬੂ
Ad Position 24