25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਉਤਸਵ ਸਮਾਗਮਾਂ ਅੰਦਰ ਕੀਰਤਨ ਦੀ ਅੰਮ੍ਰਿਤ ਵਰਖਾ ਕਰਦੇ ਭਾਈ ਜਸਵੰਤ ਸਿੰਘ ਦਾ ਜਥਾ। (ਸੱਜੇ ) ਰਾਤਰੀ ਦੇ ਸਮਾਗਮਾਂ ਅੰਦਰ ਨਤਮਸਤਕ ਹੋਣ ਲਈ ਲੰਬੀਆਂ ਲਾਈਨਾਂ ਲਗਾ ਕੇ ਖੜ੍ਹੀਆਂ ਸੰਗਤਾਂ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਦੇ ਸਮਾਗਮਾਂ ’ਚ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਗੁਰੂ ਘਰ ਨਤਮਸਤਕ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫ਼ਾਜ਼ਿਲਕਾ ਅੰਦਰ ਸਮੁੱਚੀ ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੂਰਬ ਮੌਕੇ ਰਾਤਰੀ ਦੇ ਸਮਾਗਮਾਂ ਵਿਚ ਦੂਰ ਦੁਰਾਡੇ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ ।

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਗਤਾਂ ਵਲੋਂ ਕੀਤੀ ਦੀਪਮਾਲਾ ਦਾ ਦ੍ਰਿਸ਼। ਅਜੀਤ ਤਸਵੀਰਾਂ 26-11-2026
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫ਼ਾਜ਼ਿਲਕਾ ਅੰਦਰ ਸਮੁੱਚੀ ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੂਰਬ ਮੌਕੇ ਰਾਤਰੀ ਦੇ ਸਮਾਗਮਾਂ ਵਿਚ ਦੂਰ ਦੁਰਾਡੇ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ । ਸ੍ਰੀ ਰਹਿਰਾਸ ਦੇ ਪਾਠ ਉਪਰੰਤ ਕਥਾ ਕੀਰਤਨ ਦੇ ਚੱਲੇ ਪ੍ਰਵਾਹ ਦੌਰਾਨ ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਹੋਰਾਂ ਨੇ ਦੇਰ ਰਾਤ ਤੱਕ ਗੁਰਬਾਣੀ ਦੀ ਅੰਮ੍ਰਿਤ ਵਰਖਾ ਕੀਤੀ। ਇਸ ਮੌਕੇ ’ਤੇ ਮਠਿਆਈਆਂ ਅਤੇ ਪਰਸ਼ਾਦਿਆਂ ਦੇ ਲੰਗਰ ਅਤੁੱਟ ਵਰਤੇ। ਸੰਗਤ ਵਲੋਂ ਭਾਰੀ ਦੀਪਮਾਲਾ ਵੀ ਕੀਤੀ ਗਈ। ਨੌਜਵਾਨਾਂ ਵਲੋਂ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਕੰਵਲਜੀਤ ਸਿੰਘ, ਜਰਨੈਲ ਸਿੰਘ ਤਨੇਜਾ, ਡਾ.ਬਲਬੀਰ ਸਿੰਘ, ਅਮਰਜੀਤ ਸਿੰਘ ਸੰਧੂ, ਅਮਨ ਦੁਰੇਜਾ, ਜਪਨੀਤ ਸਿੰਘ, ਅਮਰ ਸਿੰਘ ਕਾਠਪਾਲ, ਮਾ.ਸਹਿਜਪਾਲ ਸਿੰਘ, ਮਾ.ਸਰਬਜੀਤ ਸਿੰਘ, ਜੋਗਿੰਦਰ ਸਿੰਘ ਨਾਮਧਾਰੀ, ਪਰਮਜੀਤ ਸਿੰਘ ਬੈਂਕ ਵਾਲੇ, ਨਰੈਣ ਸਿੰਘ ਬੈਂਕ ਵਾਲੇ, ਭਾਈ ਗੁਰਵਿੰਦਰ ਸਿੰਘ ਸ਼ੇਰਾ, ਡਾ.ਪਰਮਜੀਤ ਸਿੰਘ ਆਦਿ ਨੇ ਪੂਰਨ ਸੇਵਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੇ ਲੋਕਾਂ ਨੂੰ ਫਿਰ ਮਿਲੀ ਉਮੀਦ ਦੀ ਕਿਰਨ : ਸਾਹਿਲ ਛਾਬੜਾ ਅਗਲੀ ਖ਼ਬਰ 29 ਨਵੰਬਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਕਰਨਗੇ ਅਬੋਹਰ ਦਾ ਦੌਰਾ : ਬੀਬੀ ਰਜਿੰਦਰ ਕੌਰ
Ad Position 24