25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਨਾਨਕਸਰ ਟੋਭਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ੇਸ਼ ਦੀਵਾਨਾਂ ਦੌਰਾਨ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ

ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਦੀਵਾਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

Ad Position 21
No active advertisement
ਅਜੀਤ ਡੈਸਕ 26-11-2026
ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਦੀਵਾਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਇਲਾਕੇ ਦੇ ਵੱਖ-ਵੱਖ ਰਾਗੀ ਜਥਿਆਂ ਤੋਂ ਇਲਾਵਾ ਨਾਮਵਰ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ, ਗੁਰੂ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ। ਸਮਾਗਮ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਬਰਾਬਰਤਾ, ਸੇਵਾ ਅਤੇ ਨਾਮ ਸਿਮਰਨ ਦੇ ਸੰਦੇਸ਼ ਨੂੰ ਵੀ ਸੰਗਤਾਂ ਤੱਕ ਪਹੁੰਚਾਇਆ ਗਿਆ। ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸੰਗਤਾਂ ਲਈ ਲੰਗਰ ਦੇ ਸਟਾਲ ਲਗਾਏ ਗਏ, ਜਿੱਥੇ ਸੇਵਾਦਾਰਾਂ ਨੇ ਪੂਰੀ ਸ਼ਰਧਾ ਨਾਲ ਸੇਵਾ ਨਿਭਾਈ। ਇਸ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਸਾਲ ਦੀਆਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਸਬੰਧੀ ਲੇਖਾ-ਜੋਖਾ ਵੀ ਸੰਗਤਾਂ ਸਾਹਮਣੇ ਪੇਸ਼ ਕੀਤਾ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵੱਖ-ਵੱਖ ਧਾਰਮਿਕ ਪ੍ਰੋਗਰਾਮਾਂ ਵਿਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਅਤੇ ਸਹਿਯੋਗੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ। ਪ੍ਰਬੰਧਕਾਂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਗੁਰੂ ਘਰ ਦੀਆਂ ਸੇਵਾਵਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਧਾਨ ਮੰਗਲ ਸਿੰਘ, ਮੇਜਰ ਸਿੰਘ, ਦਲਜੀਤ ਸਿੰਘ ਸੰਧੂ ਚੇਅਰਮੈਨ, ਬੱਬੂ ਸੰਧੂ, ਗੁਰਵਿੰਦਰ ਸਿੰਘ ਵਿਪਨ, ਅਰਸ਼ਦੀਪ ਸਿੰਘ, ਇਕਬਾਲ ਸਿੰਘ, ਵਿਸ਼ਵਜੀਤ ਸਿੰਘ, ਅਰਵਿੰਦਰ ਸਿੰਘ ਸਮੇਤ ਹੋਰ ਪ੍ਰਬੰਧਕ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਵਿਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਚਾਰ ਮੁਲਜ਼ਮ ਗ੍ਰਿਫ਼ਤਾਰ ਨਸ਼ੇ ਦੀ ਪੂਰਤੀ ਲਈ 2 ਤੋਂ 5 ਹਜ਼ਾਰ... ਅਗਲੀ ਖ਼ਬਰ 27 ਨਵੰਬਰ ਨੂੰ ਹੋਵੇਗੀ ‘ਬਲੈਕ-ਆਊਟ’ ਮੋਕ ਡਰਿੱਲ-ਡਿਪਟੀ ਕਮਿਸ਼ਨਰ ਰਾਤ 8 ਵਜੇ ਤੋਂ 8.05 ਤੱਕ ਰਹੇਗਾ ਬਲੈਕ-ਆਊਟ, ਜ਼ਿਲ੍ਹਾ...
Ad Position 24