26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅੰਡਰ-48 ਕਿੱਲੋਗਰਾਮ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਇੰਪੀਰੀਅਲ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੌਸ਼ਨ

ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਜੂਡੋ ਕੋਚ ਸ੍ਰੀਮਤੀ ਅਨੁਰਾਧਾ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਕਰਵਾਈ ਗਈ ਸੂਬਾ ਪੱਧਰੀ ਜੂਡੋ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-48 ਕਿੱਲੋਗਰਾਮ ਭਾਰ ਵਰਗ ਵਿਚ ਸੋਨ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਨਾਲ-ਨਾਲ ਪੂਰੇ ਇਲਾਕੇ ਦਾ ਨਾਮ ਵੀ ਰੌਸ਼ਨ ਹੋਇਆ ਹੈ।

Ad Position 21
No active advertisement
ਸੂਬਾ ਪੱਧਰੀ ਜੂਡੋ ਚੈਂਪੀਅਨਸ਼ਿਪ ਦੌਰਾਨ ਸੋਨ ਤਗਮਾ ਜਿੱਤਣ ਵਾਲੀ ਇੰਪੀਰੀਅਲ ਸਕੂਲ ਦੀ ਕੋਚ ਅਨੁਰਾਧਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 26-11-2026
ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਜੂਡੋ ਕੋਚ ਸ੍ਰੀਮਤੀ ਅਨੁਰਾਧਾ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਕਰਵਾਈ ਗਈ ਸੂਬਾ ਪੱਧਰੀ ਜੂਡੋ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-48 ਕਿੱਲੋਗਰਾਮ ਭਾਰ ਵਰਗ ਵਿਚ ਸੋਨ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਨਾਲ-ਨਾਲ ਪੂਰੇ ਇਲਾਕੇ ਦਾ ਨਾਮ ਵੀ ਰੌਸ਼ਨ ਹੋਇਆ ਹੈ। ਕੋਚ ਅਨੁਰਾਧਾ ਦੀ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇੱਕ ਜੂਡੋ ਕੋਚ ਵਜੋਂ ਉਹ ਵਿਦਿਆਰਥੀਆਂ ਨੂੰ ਖੇਡ ਦੀਆਂ ਬਾਰੀਕੀਆਂ ਸਿਖਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸੰਘਰਸ਼ ਕਰਨ ਦੀ ਭਾਵਨਾ ਵੀ ਪੈਦਾ ਕਰ ਰਹੇ ਹਨ। ਉਨ੍ਹਾਂ ਦੀ ਇਹ ਪ੍ਰਾਪਤੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ। ਸਕੂਲ ਦੇ ਪ੍ਰਿੰਸੀਪਲ ਰਵੀ ਕੁਮਾਰ ਨੇ ਕੋਚ ਅਨੁਰਾਧਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਜਦੋਂ ਕੋਈ ਅਧਿਆਪਕ ਜਾਂ ਕੋਚ ਖ਼ੁਦ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਾ ਹੈ ਤਾਂ ਇਹ ਵਿਦਿਆਰਥੀਆਂ ਲਈ ਵੱਡੀ ਪ੍ਰੇਰਨਾ ਬਣਦਾ ਹੈ। ਉਨ੍ਹਾਂ ਕਿਹਾ ਕਿ ਨਿਰੰਤਰ ਅਭਿਆਸ, ਦ੍ਰਿੜ੍ਹ ਇਰਾਦੇ ਅਤੇ ਮਿਹਨਤ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਅਤੇ ਖੇਡ ਕੋਚਾਂ ਦੀ ਪ੍ਰਤਿਭਾ ਨੂੰ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਕੋਚ ਅਨੁਰਾਧਾ ਦੀ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਕੋਚ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵਿਕਾਸ ਮੰਚ ਵਲੋਂ ਦੋ ਲੋੜਵੰਦ ਲੜਕੀਆਂ ਦੇ ਵਿਆਹ ਲਈ ਰਾਸ਼ਨ ਦੀ ਸਹਾਇਤਾ ਅਗਲੀ ਖ਼ਬਰ ਨਸ਼ਾ ਕਰਦਾ ਇਕ ਵਿਅਕਤੀ ਕਾਬੂ
Ad Position 24