ਅਰੋੜਾ ਵਿਕਾਸ ਮੰਚ ਵਲੋਂ ਦੋ ਲੋੜਵੰਦ ਲੜਕੀਆਂ ਦੇ ਵਿਆਹ ਲਈ ਰਾਸ਼ਨ ਦੀ ਸਹਾਇਤਾ
ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਅਰੋੜਾ ਵਿਕਾਸ ਮੰਚ ਦੇ ਪ੍ਰਧਾਨ ਗਗਨ ਚੁੱਘ ਦੀ ਅਗਵਾਈ ਹੇਠ ਸੰਸਥਾ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਲਗਾਤਾਰ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੰਚ ਵਲੋਂ ਦੋ ਹੋਰ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਸਹਾਇਤਾ ਪ੍ਰਦਾਨ ਕੀਤੀ ਗਈ।
ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਅਰੋੜਾ ਵਿਕਾਸ ਮੰਚ ਦੇ ਪ੍ਰਧਾਨ ਗਗਨ ਚੁੱਘ ਦੀ ਅਗਵਾਈ ਹੇਠ ਸੰਸਥਾ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਲਗਾਤਾਰ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੰਚ ਵਲੋਂ ਦੋ ਹੋਰ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਮੌਕੇ ਲੜਕੀਆਂ ਦੇ ਵਿਆਹ ਲਈ ਲੋੜੀਂਦਾ ਰਾਸ਼ਨ ਮੁਹੱਈਆ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਗਗਨ ਚੁੱਘ ਨੇ ਦੱਸਿਆ ਕਿ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੇ ਆਪਣੀਆਂ ਲੜਕੀਆਂ ਦੇ ਵਿਆਹ ਲਈ ਅਰੋੜਾ ਵਿਕਾਸ ਮੰਚ ਨਾਲ ਸੰਪਰਕ ਕੀਤਾ ਸੀ। ਸੰਸਥਾ ਵਲੋਂ ਪੜਤਾਲ ਕਰਨ ਉਪਰੰਤ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਅਵਿਨਾਸ਼ ਚੰਦਰ, ਉਨ੍ਹਾਂ ਦੀ ਧਰਮ-ਪਤਨੀ ਸੁਨੀਤਾ ਰਾਣੀ ਅਤੇ ਹਰੀਫ਼ ਦੇ ਸਹਿਯੋਗ ਨਾਲ ਦੋਵੇਂ ਲੜਕੀਆਂ ਦੇ ਵਿਆਹ ਲਈ ਸਾਰਾ ਲੋੜੀਂਦਾ ਰਾਸ਼ਨ ਮੁਹੱਈਆ ਕਰਵਾਇਆ ਗਿਆ। ਇਸ ਨੇਕ ਕਾਰਜ ਲਈ ਮੰਚ ਵਲੋਂ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗਗਨ ਚੁੱਘ, ਸੁਭਾਸ਼ ਡੋਡਾ, ਗੁਰਵਿੰਦਰ ਸਿੰਘ ਤਿੰਨਾ ਅਤੇ ਵਿਕਰਮ ਸਿੰਘ ਵੀ ਮੌਜੂਦ ਸਨ। ਉਨ੍ਹਾਂ ਨੇ ਦੋਵੇਂ ਲੜਕੀਆਂ ਦੇ ਸੁਖੀ ਅਤੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕਾਮਨਾ ਕੀਤੀ। ਗਗਨ ਚੁੱਘ ਨੇ ਦੱਸਿਆ ਕਿ ਇਨ੍ਹਾਂ ਦੋ ਲੜਕੀਆਂ ਸਮੇਤ ਅਰੋੜਾ ਵਿਕਾਸ ਮੰਚ ਹੁਣ ਤੱਕ ਕੁੱਲ 176 ਲੜਕੀਆਂ ਦੇ ਵਿਆਹਾਂ ਵਿਚ ਸਹਿਯੋਗ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਕਾਰਜ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਰਹੇ ਹਨ। ਇਸ ਲਈ ਮੰਚ ਵਲੋਂ ਸਮੂਹ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ।