26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੀਰਾ ਨਰਸਿੰਗ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 25 ਨਵੰਬਰ(ਵਿਵੇਕ ਹੂੜੀਆ)-ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਹਸਪਤਾਲ ਦੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 26-11-2026
ਅਬੋਹਰ, 25 ਨਵੰਬਰ(ਵਿਵੇਕ ਹੂੜੀਆ)-ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਹਸਪਤਾਲ ਦੇ ਬੀ.ਐੱਸ.ਸੀ. ਨਰਸਿੰਗ ਤੀਜੇ ਸਮੈਸਟਰ ਦਾ ਪ੍ਰੀਖਿਆ ਨਤੀਜਾ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਲੋਂ ਐਲਾਨਿਆ ਗਿਆ। ਇਸ ਪ੍ਰੀਖਿਆ ਵਿਚ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੇ ਅੰਕਾਂ ਨਾਲ ਸਫਲਤਾ ਹਾਸਲ ਕੀਤੀ। ਇਸ ਨਤੀਜੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਜਾਣਕਾਰੀ ਅਨੁਸਾਰ ਪਹਿਲੇ ਸਥਾਨ ’ਤੇ ਵੰਸ਼ਿਕਾ, ਤਨੀਸ਼ਾ ਅਤੇ ਕੋਨਿਸ਼ਕਾ ਰਹੀਆਂ, ਦੂਜੇ ਸਥਾਨ ’ਤੇ ਗਗਨੀਤ ਕੌਰ, ਈਸ਼ਾਨਪ੍ਰੀਤ ਕੌਰ, ਕੀਰਤਜੋਤ, ਅਰਸ਼ਦੀਪ ਕੌਰ, ਕਲਪਨਾ ਅਤੇ ਹਰਸਿਮਰਨ ਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਜਦਕਿ ਤੀਜੇ ਸਥਾਨ ’ਤੇ ਪਰਮੀਤ ਕੌਰ ਰਹੀ। ਇਸ ਸ਼ਾਨਦਾਰ ਨਤੀਜੇ ਪਿੱਛੇ ਕਲਾਸ ਇੰਚਾਰਜ ਪੂਨਮ ਰਾਣੀ ਅਤੇ ਵਿਜੇ ਕੁਮਾਰ ਦੀ ਵਿਸ਼ੇਸ਼ ਮਿਹਨਤ ਅਤੇ ਯੋਗ ਅਗਵਾਈ ਰਹੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਜੀ.ਐੱਸ. ਮਿੱਤਲ, ਡਾ. ਸਮੀਰ ਮਿੱਤਲ ਅਤੇ ਡਾ. ਸਾਹਿਲ ਮਿੱਤਲ ਨੇ ਸਫਲ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ। ਸੰਸਥਾ ਦੇ ਪ੍ਰਿੰਸੀਪਲ ਡਾ. ਰਾਮ ਸਰੂਪ ਸ਼ਰਮਾ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਹੀ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਹੁੰਦੇ ਹਨ। ਇਸ ਮੌਕੇ ਸੰਸਥਾ ਦੇ ਵਾਈਸ ਪ੍ਰਿੰਸੀਪਲ ਡਾ. ਰਹੀਸ਼ ਚੰਦ ਨੇ ਸਾਰੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਮੂਹਿਕ ਮਿਹਨਤ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੱਲ ਅਖਾੜੇ ਲਗਾ ਕੇ ਕੁਸ਼ਤੀ ਮੁਕਾਬਲੇ ਕਰਵਾਏ ਗੁਰਦੁਆਰਾ ਨਾਨਕਸਰ ਟੋਭ... ਅਗਲੀ ਖ਼ਬਰ ਸ੍ਰੀ ਸੱਤਿਆ ਸਾਈਂ ਸੇਵਾ ਸਮਿਤੀ ਵਲੋਂ ਸੱਤਿਆ ਸਾਈਂ ਬਾਬਾ ਦਾ 101ਵਾਂ ਜਨਮ ਦਿਵਸ ਸ਼ਰਧਾ ਨਾਲ ਮਨਾਇਆ
Ad Position 24