26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜਨਗਣਨਾ -2027 ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਪਹੁੰਚੀ ਫ਼ਾਜ਼ਿਲਕਾ ਦੇ ਵੱਖ - ਵੱਖ ਇਲਾਕਿਆਂ ’ ਚ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਜਾਗਰੂਕਤਾ ਵੈਨ ਵਲੋਂ ਫ਼ਾਜ਼ਿਲਕਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 26-11-2026
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਜਾਗਰੂਕਤਾ ਵੈਨ ਵਲੋਂ ਫ਼ਾਜ਼ਿਲਕਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰਸ਼ਾਸਨਿਕ ਬੁਲਾਰੇ ਨੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਰਾਹੀਂ ਹੁਣ ਤੱਕ ਜ਼ੋਰਾ ਸਿੰਘ ਮਾਨ ਨਗਰ, ਨਵੀਂ ਆਬਾਦੀ, ਸਿਵਲ ਲਾਈਨਜ਼, ਝੂਲੇ ਲਾਲ ਕਾਲੋਨੀ, ਹੋਟਲ ਬਾਜ਼ਾਰ, ਘੰਟਾ ਘਰ, ਕਾਲਜ ਰੋਡ, ਅਨੰਦਪੁਰ ਮੁਹੱਲਾ, ਕਾਸ਼ੀ ਰਾਮ ਕਾਲੋਨੀ, ਧੋਬੀ ਘਾਟ, ਫਿਰਨੀ ਰੋਡ, ਆਦਰਸ਼ ਨਗਰ, ਮਲਕਾਨਾ ਮੁਹੱਲਾ, ਐੱਸ.ਸੀ. ਕਾਲੋਨੀ, ਅਬੋਹਰ ਰੋਡ ਅਤੇ ਰਾਧਾ ਸਵਾਮੀ ਕਾਲੋਨੀ ਸਮੇਤ ਕਈ ਹੋਰ ਮੁਹੱਲਿਆਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਜਨਗਣਨਾ ਦੀ ਪ੍ਰਕਿਰਿਆ ਨੂੰ ਵਧੇਰੇ ਸਰਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪਹਿਲੀ ਵਾਰ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤਹਿਤ ਨਾਗਰਿਕ 30 ਨਵੰਬਰ ਤੱਕ ਵਿਸ਼ੇਸ਼ ਆਨਲਾਈਨ ਪੋਰਟਲ ’ਤੇ ਜਾ ਕੇ ਘਰ ਬੈਠੇ ਹੀ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਖ਼ੁਦ ਦਰਜ ਕਰ ਸਕਦੇ ਹਨ। ਜਾਣਕਾਰੀ ਸਫਲਤਾਪੂਰਵਕ ਜਮਾਂ ਹੋਣ ਉਪਰੰਤ ਨਾਗਰਿਕ ਨੂੰ ਇਕ ਵਿਸ਼ੇਸ਼ ’ਸਵੈ-ਗਣਨਾ ਆਈ.ਡੀ.’ ਜਾਰੀ ਹੋਵੇਗੀ। ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਆਈ.ਡੀ. ਨੂੰ ਸੰਭਾਲ ਕੇ ਰੱਖਣ ਅਤੇ ਬਾਅਦ ਵਿਚ ਘਰ ਆਉਣ ਵਾਲੇ ਜਨਗਣਨਾ ਕਰਮਚਾਰੀ ਨਾਲ ਜ਼ਰੂਰ ਸਾਂਝੀ ਕਰਨ, ਤਾਂ ਜੋ ਆਨਲਾਈਨ ਦਰਜ ਕੀਤੇ ਗਏ ਵੇਰਵਿਆਂ ਦੀ ਪੁਸ਼ਟੀ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਉੱਭਰਦੇ ਖਿਡਾਰੀਆਂ ਨੂੰ ਆਰਥਿਕ ਸਹਾਇਤਾ ਦੇਵੇਗਾ ਸਵ. ਐਡਵੋਕੇਟ ਸ਼ਿਵ ਦਿਆਲ ਕਟਾਰੀਆ ਸਪੋਰਟਸ ਐਕਸੀਲੈਂਸ ਟਰੱਸ... ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੱਲ ਅਖਾੜੇ ਲਗਾ ਕੇ ਕੁਸ਼ਤੀ ਮੁਕਾਬਲੇ ਕਰਵਾਏ ਗੁਰਦੁਆਰਾ ਨਾਨਕਸਰ ਟੋਭ...
Ad Position 24