25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੇਵਾ ਭਾਰਤੀ ਜਲਾਲਾਬਾਦ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ

ਜਲਾਲਾਬਾਦ, 25 ਨਵੰਬਰ (ਕਰਨ ਚੁਚਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ (ਜਲਾਲਾਬਾਦ) ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਇਕ ਵਿਸ਼ਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇ ਇਸ ਕੈਂਪ ਵਿਚ ਇਲਾਕੇ ਦੇ 170 ਲੋੜਵੰਦ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਵੀ ਪਿਲਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 26-11-2026
ਜਲਾਲਾਬਾਦ, 25 ਨਵੰਬਰ (ਕਰਨ ਚੁਚਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ (ਜਲਾਲਾਬਾਦ) ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਇਕ ਵਿਸ਼ਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇ ਇਸ ਕੈਂਪ ਵਿਚ ਇਲਾਕੇ ਦੇ 170 ਲੋੜਵੰਦ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਵੀ ਪਿਲਾਈਆਂ ਗਈਆਂ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ—ਜਿਨ੍ਹਾਂ ਵਿਚ ਡਾ.ਗੁਰਮੀਤ ਸਿੰਘ, ਡਾ.ਗੁਰਸ਼ਰਨ ਕੌਰ ਅਤੇ ਡਾ. ਆਕਾਸ਼ ਲੂਣਾ ਸ਼ਾਮਲ ਸਨ—ਨੇ ਨਿਸ਼ਕਾਮ ਸੇਵਾਵਾਂ ਨਿਭਾਉਂਦਿਆਂ ਆਏ ਹੋਏ ਮਰੀਜ਼ਾਂ ਦਾ ਬਾਰੀਕੀ ਨਾਲ ਚੈੱਕਅਪ ਕੀਤਾ ਅਤੇ ਲੋੜੀਂਦੀ ਡਾਕਟਰੀ ਸਲਾਹ ਦਿੱਤੀ। ਜਾਂਚ ਉਪਰੰਤ ਸੰਸਥਾ ਵਲੋਂ ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਹੋਰ ਆਮ ਬਿਮਾਰੀਆਂ ਨਾਲ ਸਬੰਧਿਤ ਦਵਾਈਆਂ ਮੁਫ਼ਤ ਵੰਡੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਸੇਵਾ ਭਾਰਤੀ ਜਲਾਲਾਬਾਦ ਦੇ ਪ੍ਰਧਾਨ ਅਮਿੱਤ ਮੁਟਨੇਜਾ ਨੇ ‘ਨਰ ਸੇਵਾ ਨਰਾਇਣ ਸੇਵਾ’ ਅਤੇ ‘ਸੇਵਾ ਪਰਮੋ ਧਰਮ’ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਨੁੱਖਤਾ ਦੀ ਸੇਵਾ ਕਰਨਾ ਹੀ ਸੱਚੀ ਸ਼ਰਧਾਂਜਲੀ ਹੈ ਅਤੇ ਸੰਸਥਾ ਭਵਿੱਖ ਵਿਚ ਵੀ ਲੋੜਵੰਦਾਂ ਦੀ ਭਲਾਈ ਲਈ ਅਜਿਹੇ ਕਾਰਜ ਨਿਰੰਤਰ ਜਾਰੀ ਰੱਖੇਗੀ। ਸਮਾਗਮ ਵਿਚ ਵਿਸ਼ੇਸ਼ ਮਹਿਮਾਨਾਂ ਵਜੋਂ ਜਤਿਨ ਆਵਲਾ, ਲੈਫ਼ਟੀਨੈਂਟ ਕਰਨਲ ਹਰਜਿੰਦਰ ਸਿੰਘ ਗੁੰਬਰ, ਕੈਪਟਨ ਗੁਰਚਰਨ ਸਿੰਘ, ਕਾਲੀ ਛਾਬੜਾ ਪ੍ਰਧਾਨ, ਕੈਮਿਸਟ ਐਸੋਸੀਏਸ਼ਨ ਜਲਾਲਾਬਾਦ, ਅਭਿਸ਼ੇਕ ਮਲੂਜਾ ਅਤੇ ਰਮਨ ਵਾਟਸ ਨੇ ਸ਼ਿਰਕਤ ਕਰਦਿਆਂ ਸੰਸਥਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਨੂੰ ਸਫਲ ਬਣਾਉਣ ਵਿਚ ਜਨਰਲ ਸਕੱਤਰ ਰਾਜ ਕੁਮਾਰ ਸਿਡਾਨਾ, ਸਕੱਤਰ ਐਡਵੋਕੇਟ ਸੂਰਜ ਕਾਠਪਾਲ, ਖ਼ਜ਼ਾਨਚੀ ਸੁਨੀਲ ਕੁਮਾਰ, ਪੰਜਾਬ ਸੂਬਾਈ ਪ੍ਰੈੱਸ ਸਕੱਤਰ ਸੁਰਿੰਦਰ ਗੋਇਲ, ਸਵੈ-ਨਿਰਭਰਤਾ ਪ੍ਰਮੁੱਖ ਦਵਿੰਦਰਪਾਲ ਉਰਫ਼ ਮੌਂਟੀ ਬਜਾਜ, ਮੀਡੀਆ ਪ੍ਰਭਾਰੀ ਅੰਸ਼ ਗੁੰਬਰ, ਰਾਜ ਕੁਮਾਰ ਗਗਨੇਜਾ, ਅਸ਼ੋਕ ਕੁਮਾਰ ਗਗਨੇਜਾ, ਅਮਨ ਕਾਠਪਾਲ, ਰੋਹਿਤ ਗੁੰਬਰ, ਡਾਲਰ ਹਾਂਡਾ, ਗਗਨ ਚੁੱਘ ਅਤੇ ਕਪਿਲ ਕਪੂਰ ਦਾ ਵਿਸ਼ੇਸ਼ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਭਾਗਸਰ ’ ਚ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਅਨੀਤਾ ਜੈਰਥ ਦੇ ਕਾਰਜਕਾਲ ਦੀ ਪਹਿਲੀ ਬੈਠਕ ਦੇ ਮਤੇ ’ਤੇ ਫ਼ਾਜ਼ਿਲਕਾ ਨਗਰ ਕੌਂਸਲ ਦੇ 137 ਸਫ਼ਾਈ ਕਾਮਿਆਂ ਨੂੰ ਪੱਕਾ ਕਰਨ ਦਾ...
Ad Position 24