ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਭਾਗਸਰ ’ ਚ ਸਮੱਸਿਆਵਾਂ ਸੁਣੀਆਂ
ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਭਾਗਸਰ ਵਿਖੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ।
ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਭਾਗਸਰ ਵਿਖੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ। ਕਿਉਂ ਕਿ ਹੁਣ ਸੂਬੇ ਦੀ ਜਨਤਾ ਅਕਾਲੀ-ਭਾਜਪਾ ਨੂੰ ਚਾਹੁੰਦੀ ਹੀ ਨਹੀਂ। ਅਕਾਲੀ-ਭਾਜਪਾ ਇਕੱਠੇ ਹੋ ਕੇ ਵੀ ਆਮ ਆਦਮੀ ਪਾਰਟੀ ਨੂੰ ਹਰਾ ਨਹੀਂ ਸਕਦੇ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਪੰਜ ਸਾਲ ਦੌਰਾਨ ਜੋ ਸੂਬਾ ਵਾਸੀਆਂ ਲਈ ਕੀਤਾ ਹੈ, ਇਸ ਤੋਂ ਪਹਿਲਾ ਕਿਸੇ ਪਾਰਟੀ ਦੀ ਸਰਕਾਰ ਨੇ ਇਹ ਸਭ ਕੁੱਝ ਨਹੀਂ ਕੀਤਾ। ਆਮ ਆਦਮੀ ਪਾਰਟੀ ਆਪਣੇ ਕੀਤੇ ਕੰਮਾਂ ਦੇ ਦਮ ’ਤੇ ਫਿਰ ਤੋਂ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਤੁਸੀਂ ਵੀ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਜਿਤਾਓ। ਉਨ੍ਹਾਂ ਪਿੰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਵੀ ਹੁੰਮ੍ਹ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।