ਇਕੱਠੇ ਹੋ ਕੇ ਵੀ ਅਕਾਲੀ-ਭਾਜਪਾ ਗੱਠਜੋੜ ਨੂੰ ਜਿੱਤ ਨਸੀਬ ਨਹੀਂ ਹੋਵੇਗੀ-ਡਾ.ਸੁਹਾਨੀ ਡੋਡਾ
ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਇਕੱਠੇ ਹੋ ਕੇ ਵੀ ਅਕਾਲੀ-ਭਾਜਪਾ ਗੱਠਜੋੜ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ’ਚ ਜਿੱਤ ਨਸੀਬ ਨਹੀਂ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਹਲਕਾ ਅਬੋਹਰ ਤੋਂ ਉਮੀਦਵਾਰ ਡਾ.
ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਇਕੱਠੇ ਹੋ ਕੇ ਵੀ ਅਕਾਲੀ-ਭਾਜਪਾ ਗੱਠਜੋੜ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ’ਚ ਜਿੱਤ ਨਸੀਬ ਨਹੀਂ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਹਲਕਾ ਅਬੋਹਰ ਤੋਂ ਉਮੀਦਵਾਰ ਡਾ.ਸੁਹਾਨੀ ਡੋਡਾ ਵਲੋਂ ਸਖ਼ੀ ਸਨਮਾਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਅਤੇ ਭਾਜਪਾ ਨੂੰ ਬੁਰੀ ਤਰ੍ਹਾਂ ਨਕਾਰ ਚੁੱਕੀ ਹੈ। 2022 ਦੀਆਂ ਵਿਧਾਨ ਸਭਾ ਚੋਣਾ ਦੌਰਾਨ ਅਕਾਲੀ ਦਲ ਨੂੰ 3 ਅਤੇ ਭਾਜਪਾ ਨੂੰ ਦੋ ਸੀਟਾਂ ’ਤੇ ਹੀ ਜਿੱਤ ਨਸੀਬ ਹੋਈ ਸੀ। ਹੁਣ ਸੂਬੇ ਦੀ ਜਨਤਾ ਅਕਾਲੀ ਦਲ ਅਤੇ ਭਾਜਪਾ ਨੂੰ ਪਸੰਦ ਨਹੀਂ ਕਰਦੀ। ਕਾਂਗਰਸ ਪਾਰਟੀ ਨੂੰ ਆਪਸੀ ਫੁੱਟ ਬਾਜ਼ੀ ਹੀ ਲੈ ਬੈਠੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਨੂੰ ਪੰਜ ਸਾਲ 600 ਯੂਨਿਟ ਮੁਫ਼ਤ ਬਿਜਲੀ ਦੇ ਕੇ ਅਤੇ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਕੇ ਬਹੁਤ ਵੱਡੀ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੂਬੇ ਦੀ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਸੂਬੇ ਵਿਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਮੈਂ ਹਲਕਾ ਅਬੋਹਰ ਦੇ ਵਾਸੀਆਂ ਨੂੰ ਅਪੀਲ ਕਰਦੀ ਹਾਂ ਕਿ ਤੁਸੀਂ ਵੀ ਇਸ ਵਾਰ ਮੈਨੂੰ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਯੋਗਦਾਨ ਪਾਓ।