25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਟੇਟ ਟੀਮ ਨੇ ਪਲਸ ਪੋਲੀਓ ਮੁਹਿੰਮ ਦਾ ਲਿਆ ਜਾਇਜ਼ਾ, ਪ੍ਰਬੰਧਾਂ ’ਤੇ ਜਤਾਈ ਸੰਤੁਸ਼ਟੀ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਟੇਟ ਪੱਧਰੀ ਮੋਨੀਟਰਿੰਗ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਟੀਮ ਦੀ ਅਗਵਾਈ ਡਾ.

Ad Position 21
No active advertisement
ਅਜੀਤ ਡੈਸਕ 26-11-2026
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਟੇਟ ਪੱਧਰੀ ਮੋਨੀਟਰਿੰਗ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਟੀਮ ਦੀ ਅਗਵਾਈ ਡਾ.ਆਸ਼ੂ ਵਰਮਾ ਨੇ ਕੀਤੀ। ਦੌਰੇ ਦੌਰਾਨ ਸਟੇਟ ਟੀਮ ਨੇ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਉਣ ਵਾਲੀਆਂ ਟੀਮਾਂ ਦੇ ਕੰਮਕਾਜ ਦੀ ਬਾਰੀਕੀ ਨਾਲ ਜਾਂਚ ਕੀਤੀ। ਟੀਮ ਨੇ ਵੈਕਸੀਨ ਦੀ ਗੁਣਵੱਤਾ, ਬੱਚਿਆਂ ਦੀ ਉਂਗਲ ’ਤੇ ਲਗਾਏ ਜਾ ਰਹੇ ਨਿਸ਼ਾਨ ਅਤੇ ਘਰਾਂ ਦੇ ਬਾਹਰ ਕੀਤੀ ਜਾ ਰਹੀ ਪੀ. ਅਤੇ ਐਕਸ ਮਾਰਕਿੰਗ ਦਾ ਨਿਰੀਖਣ ਕੀਤਾ। ਇਸ ਮੌਕੇ ਸਟੇਟ ਅਧਿਕਾਰੀ ਡਾ. ਆਸ਼ੂ ਵਰਮਾ ਨੇ ਝੁੱਗੀ-ਝੌਂਪੜੀਆਂ, ਇੱਟਾਂ ਦੇ ਭੱਠਿਆਂ ਅਤੇ ਉਸਾਰੀ ਅਧੀਨ ਇਮਾਰਤਾਂ ਵਿਚ ਰਹਿਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀ ਕਵਰੇਜ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਸਮੂਹ ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਹਦਾਇਤ ਕੀਤੀ ਕਿ ਕੋਈ ਵੀ ਯੋਗ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਿਵਲ ਸਰਜਨ ਡਾ. ਕਵਿਤਾ ਸਿੰਘ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਿੰਕੂ ਚਾਵਲਾ, ਮਾਸ ਮੀਡੀਆ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਅਤੇ ਹੋਰ ਸਿਹਤ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਸਟੇਟ ਟੀਮ ਨੂੰ ਭਰੋਸਾ ਦਿਵਾਇਆ ਕਿ ਮੁਹਿੰਮ ਦੇ ਟੀਚੇ ਨੂੰ 100 ਫ਼ੀਸਦੀ ਪੂਰਾ ਕਰਨ ਲਈ ਐਕਸ-ਹਾਊਸ ਕਵਰੇਜ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਅੱਜ ਦੀ ਮੋਗਾ ਮਹਾਂ ਰੈਲੀ ਪੰਜਾਬ ਅੰਦਰ ਸਿਆਸਤ ’ਚ ਨਵੇਂ ਕੀਰਤੀਮਾਨ ਸਥਾਪਤ ਕਰੇਗੀ- ਮੋੜਾ ਸਿੰਘ ਅਨਜਾਨ ਅਗਲੀ ਖ਼ਬਰ ਹਿੰਦੂ ਸਮਾਜ ਦੀਆਂ ਔਰਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ‘ ਤੁਕੜੀ ’ ਦਾ ਪਵਿੱਤਰ ਵਰਤ
Ad Position 24