ਕੈਨਵੇ ਕਾਲਜ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਹੋਈ।
ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਹੋਈ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦਾ ਉਪਦੇਸ਼ ਦਿੱਤਾ ਹੈ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।