ਅਬੋਹਰ ਰੇਲਵੇ ਸਟੇਸ਼ਨ ’ਤੇ ਪੱਤਰਕਾਰ ਦਾ ਪਰਸ ਚੋਰੀ
ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਅਬੋਹਰ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੇ ਸਾਮਾਨ ਦੀ ਸੁਰੱਖਿਆ ਨੂੰ ਲੈ ਕੇ ਇਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਸਟੇਸ਼ਨ ’ਤੇ ਅਣਪਛਾਤੇ ਵਿਅਕਤੀ ਵਲੋਂ ਪੱਤਰਕਾਰ ਰਿੰਕੂ ਚੁੱਘ ਦਾ ਪਰਸ ਚੋਰੀ ਕਰ ਲਿਆ ਗਿਆ।
ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਅਬੋਹਰ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੇ ਸਾਮਾਨ ਦੀ ਸੁਰੱਖਿਆ ਨੂੰ ਲੈ ਕੇ ਇਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਸਟੇਸ਼ਨ ’ਤੇ ਅਣਪਛਾਤੇ ਵਿਅਕਤੀ ਵਲੋਂ ਪੱਤਰਕਾਰ ਰਿੰਕੂ ਚੁੱਘ ਦਾ ਪਰਸ ਚੋਰੀ ਕਰ ਲਿਆ ਗਿਆ। ਜਿਸ ਵਿਚ ਕਰੀਬ 11 ਹਜ਼ਾਰ ਰੁਪਏ ਦੀ ਨਕਦੀ, ਆਧਾਰ ਕਾਰਡ, ਪੈਨ ਕਾਰਡ ਅਤੇ ਹੋਰ ਜਰੂਰੀ ਕਾਗ਼ਜਾਤ ਮੌਜੂਦ ਸੀ। ਜਾਣਕਾਰੀ ਅਨੁਸਾਰ ਰਿੰਕੂ ਚੁੱਘ ਰੇਲ ਗੱਡੀ ਨੰਬਰ 14735 ਸ੍ਰੀਗੰਗਾਨਗਰ-ਅੰਬਾਲਾ ਐਕਸਪ੍ਰੈੱਸ ਰਾਹੀਂ ਅਬੋਹਰ ਤੋਂ ਬਠਿੰਡਾ ਜਾ ਰਹੇ ਸਨ। ਰੇਲ ਗੱਡੀ ਚੱਲਣ ਤੋਂ ਬਾਅਦ ਜਦੋਂ ਉਨ੍ਹਾਂ ਨੇ ਆਪਣੀ ਜੇਬ ਚੈੱਕ ਕੀਤੀ ਤਾਂ ਹਰੇ ਰੰਗ ਦਾ ਪਰਸ ਗਾਇਬ ਸੀ। ਉਨ੍ਹਾਂ ਨੂੰ ਸ਼ੱਕ ਹੈ ਕਿ ਸਟੇਸ਼ਨ ’ਤੇ ਹੀ ਕਿਸੇ ਅਣਪਛਾਤੇ ਵਿਅਕਤੀ ਨੇ ਪਰਸ ਚੋਰੀ ਕਰ ਲਿਆ। ਪੀੜਤ ਵਲੋਂ ਜੀ.ਆਰ.ਪੀ. ਥਾਣਾ ਅਬੋਹਰ ਵਿਖੇ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ ਅਤੇ ਸ਼ਿਕਾਇਤ ਦੀ ਰਸੀਦ ਵੀ ਪ੍ਰਾਪਤ ਕੀਤੀ ਗਈ ਹੈ, ਪਰ ਪੀੜਤ ਦਾ ਦੋਸ਼ ਹੈ ਕਿ ਇਸ ਦੇ ਬਾਵਜੂਦ ਮਾਮਲੇ ਵਿਚ ਅੱਗੇ ਦੀ ਕਾਰਵਾਈ ਨਹੀਂ ਹੋ ਰਹੀ ਅਤੇ ਸੀ.ਸੀ.ਟੀ.ਵੀ. ਫੁਟੇਜ ਚੈੱਕ ਕਰਵਾਉਣ ਲਈ ਵੀ ਉਸ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਰ.ਪੀ.ਐੱਫ. ਦਫ਼ਤਰ ਵਿਚ ਜਾਣ ਦੇ ਬਾਵਜੂਦ ਕੋਈ ਤਸੱਲੀਬਖਸ਼ ਸੁਣਵਾਈ ਨਹੀਂ ਹੋਈ। ਇਸ ਘਟਨਾ ਨੇ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀ ਸੁਰੱਖਿਆ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਵਾਲ ਖੜ੍ਹੇ ਕਰ ਦਿੱਤੇ ਹਨ। ਪੀੜਤ ਨੇ ਰੇਲਵੇ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰਵਾਈ ਜਾਵੇ ਅਤੇ ਚੋਰ ਦੀ ਪਛਾਣ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।