ਸੀਨੀਅਰ ਸੈਕੰਡਰੀ ਸਕੂਲ ਚੱਕ ਸੈਦੋ ਕੇ ਵਿਖੇ ਸੰਵਿਧਾਨ ਦਿਵਸ ਮਨਾਇਆ
ਜਲਾਲਾਬਾਦ, 26 ਨਵੰਬਰ(ਕਰਨ ਚੁਚਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਸੈਦੋ ਕੇ ਵਿਖੇ ਅੱਜ ਸਵੇਰ ਦੀ ਸਭਾ ਵਿਚ ਸੰਵਿਧਾਨ ਦਿਵਸ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਅਨੀਤਾ ਰਾਣੀ ਨੇ ਦੱਸਿਆ ਕਿ ਪੋਲ ਸਾਇੰਸ ਲੈਕਚਰਾਰ ਵਿਸ਼ਾਲੀ ਦੀ ਹਾਜਰੀ ਵਿਚ ਈ.
ਜਲਾਲਾਬਾਦ, 26 ਨਵੰਬਰ(ਕਰਨ ਚੁਚਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਸੈਦੋ ਕੇ ਵਿਖੇ ਅੱਜ ਸਵੇਰ ਦੀ ਸਭਾ ਵਿਚ ਸੰਵਿਧਾਨ ਦਿਵਸ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਅਨੀਤਾ ਰਾਣੀ ਨੇ ਦੱਸਿਆ ਕਿ ਪੋਲ ਸਾਇੰਸ ਲੈਕਚਰਾਰ ਵਿਸ਼ਾਲੀ ਦੀ ਹਾਜਰੀ ਵਿਚ ਈ.ਐਲ.ਸੀ ਕਲੱਬ ਦੇ ਮੈਂਬਰ ਵਿਦਿਆਰਥੀਆਂ ਨੇ ਇਕ ਸੋਹਣਾ ਅਤੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸੰਵਿਧਾਨ ਅਤੇ ਇਸ ਦੇ ਮਹੱਤਵ ਨੂੰ ਜਾਗਰਿਤ ਕਰਨਾ ਸੀ। ਇਸ ਉਦੇਸ਼ ਦੀ ਪੂਰਤੀ ਲਈ ਵਿਦਿਆਰਥੀਆਂ ਵਲੋਂ ਭਾਸ਼ਣ ਕਵਿਤਾ ਨਾਟਕ ਕਹਾਣੀਆਂ ਆਦਿ ਪੇਸ਼ ਕੀਤੇ ਗਏ। ਸ਼੍ਰੀਮਤੀ ਵਿਸ਼ਾਲੀ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੇ ਮਹੱਤਵ ਬਾਰੇ ਖਾਸ ਜਾਣਕਾਰੀ ਦਿੱਤੀ। ਅੰਤ ਵਿਚ ਸਮਾਗਮ ਦਾ ਸਮਾਪਨ ਕਰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਅਨੀਤਾ ਰਾਨੀ ਨੇ ਦੱਸਿਆ ਕਿ ਪ੍ਰੋਗਰਾਮ ਬਹੁਤ ਹੀ ਰੋਚਕ ਸੀ, ਇਸਦੇ ਨਾਲ ਨਾਲ ਉਹਨਾਂ ਨੇ ਬੱਚਿਆਂ ਨੂੰ ਪ੍ਰਣ ਕਰਵਾਇਆ ਕਿ ਉਹ ਆਪਣੇ ਸੰਵਿਧਾਨ ਦਾ ਸਨਮਾਨ ਕਰਨਗੇ ਅਤੇ ਉਸ ਨੂੰ ਬਣਾਉਣ ਵਿਚ ਲੱਗੀ ਮਿਹਨਤ ਅਤੇ ਲਗਨ ਨੂੰ ਸਮਝਦੇ ਹੋਏ ਦੇਸ਼ ਦੇ ਕਾਨੂੰਨਾਂ ਦਾ ਪਾਲਨ ਕਰਨਗੇ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।