ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਉਤਸ਼ਾਹ ਨਾਲ ਮਨਾਇਆ ਸੰਵਿਧਾਨ ਦਿਵਸ
ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਭਾਰਤੀ ਸੰਵਿਧਾਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਲੋਕਤੰਤਰੀ ਮੁੱਲਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ’ਤੇ ਕਰਤੱਵਾਂ ਪ੍ਰਤੀ ਜਾਗਰੂਕ ਕੀਤਾ ਗਿਆ।
ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਭਾਰਤੀ ਸੰਵਿਧਾਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਲੋਕਤੰਤਰੀ ਮੁੱਲਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ’ਤੇ ਕਰਤੱਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਵਿਧਾਨ ਦੀ ਗਰਿਮਾ ਅਤੇ ਸਨਮਾਨ ਬਣਾਈ ਰੱਖਣ ਦੀ ਸਹੁੰ ਚੁਕਾਈ ਗਈ, ਜਿਸ ਤਹਿਤ ਸਾਰਿਆਂ ਨੇ ਸਮਾਨਤਾ, ਸੁਤੰਤਰਤਾ, ਨਿਆਂ ਅਤੇ ਭਾਈਚਾਰੇ ਦੇ ਸਿਧਾਂਤਾਂ ’ਤੇ ਚੱਲਣ ਦਾ ਪ੍ਰਣ ਲਿਆ। ਇਸ ਮੌਕੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਸੰਵਿਧਾਨ ਨਾਲ ਸਬੰਧਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਦਕਿ ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਸਲੋਗਨ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਬੰਧਕੀ ਕਮੇਟੀ ਦੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਮਜ਼ਬੂਤ ਨੀਂਹ ਹੈ, ਜੋ ਸਾਨੂੰ ਬਰਾਬਰੀ, ਨਿਆਂ ਅਤੇ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਬਚਪਨ ਤੋਂ ਹੀ ਸੰਵਿਧਾਨ ਪ੍ਰਤੀ ਜਾਗਰੂਕ ਕਰਨਾ ਦੇਸ਼ ਦੀ ਮਜ਼ਬੂਤ ਲੋਕਤੰਤਰੀ ਵਿਵਸਥਾ ਲਈ ਬੇਹੱਦ ਜ਼ਰੂਰੀ ਹੈ। ਪ੍ਰਬੰਧਕੀ ਕਮੇਟੀ ਦੇ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਸੰਵਿਧਾਨ ਸਾਨੂੰ ਅਧਿਕਾਰਾਂ ਦੇ ਨਾਲ-ਨਾਲ ਸਾਡੇ ਫ਼ਰਜ਼ਾਂ ਦਾ ਵੀ ਬੋਧ ਕਰਵਾਉਂਦਾ ਹੈ ਅਤੇ ਕਾਨੂੰਨ ਦੀ ਪਾਲਨਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਅਖੀਰ ਵਿਚ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਆਦਰਸ਼ਾਂ ’ਤੇ ਚੱਲਦਿਆਂ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਸਮੂਹ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ।