26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਰਗਟ ਸਿੰਘ ਦੀ ਅਬੋਹਰ ਫੇਰੀ ਨੂੰ ਲੈ ਕੇ ਬੀਬੀ ਰਜਿੰਦਰ ਕੌਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਮੀਟਿੰਗ

ਅਬੋਹਰ, 26 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੇ 29 ਨਵੰਬਰ ਨੂੰ ਹੋਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੌਰੇ ਅਤੇ ਅਬੋਹਰ ਫੇਰੀ ਨੂੰ ਲੈ ਕੇ ਹਲਕਾ ਬੱਲੂਆਣਾ ਦੀ ਕਾਂਗਰਸ ਇੰਚਾਰਜ ਬੀਬੀ ਰਜਿੰਦਰ ਕੌਰ ਦੀ ਅਗਵਾਈ ਹੇਠ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਅਬੋਹਰ ਦੇ ਸੰਗਮ ਪੈਲੇਸ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 27-11-2026
ਅਬੋਹਰ, 26 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੇ 29 ਨਵੰਬਰ ਨੂੰ ਹੋਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੌਰੇ ਅਤੇ ਅਬੋਹਰ ਫੇਰੀ ਨੂੰ ਲੈ ਕੇ ਹਲਕਾ ਬੱਲੂਆਣਾ ਦੀ ਕਾਂਗਰਸ ਇੰਚਾਰਜ ਬੀਬੀ ਰਜਿੰਦਰ ਕੌਰ ਦੀ ਅਗਵਾਈ ਹੇਠ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਅਬੋਹਰ ਦੇ ਸੰਗਮ ਪੈਲੇਸ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਅਬੋਹਰ ਫੇਰੀ ਨੂੰ ਲੈ ਕੇ ਪਾਰਟੀ ਅਹੁਦੇਦਾਰਾਂ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਅਤੇ ਰੈਲੀ ਨੂੰ ਲੈ ਕੇ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਬੀਬੀ ਰਜਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਲਗਾਤਾਰ ਪੰਜਾਬ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦਾ ਰੁਝਾਨ ਮੁੜ ਕਾਂਗਰਸ ਪਾਰਟੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਅਬੋਹਰ ਅਤੇ ਬੱਲੂਆਣਾ ਹਲਕੇ ਦੇ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ 29 ਨਵੰਬਰ ਐਤਵਾਰ ਨੂੰ ਅਬੋਹਰ ਦੇ ਸੰਗਮ ਪੈਲੇਸ ਵਿਖੇ ਪਹੁੰਚ ਰਹੇ ਹਨ। ਇਸ ਦੌਰੇ ਦੌਰਾਨ ਉਹ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਸ਼ਪਿੰਦਰ ਸਿੰਘ ਜਾਖੜ, ਰਜਿੰਦਰ ਪੂਨੀਆ, ਮੀਤ ਪ੍ਰਧਾਨ ਵਿਨੋਦ ਬਾਗੜੀ ਸਮੇਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵੈ-ਗਣਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਲਾਲਾਬਾਦ ਅੰਦਰ ਵੱਖ-ਵੱਖ ਥਾਵਾਂ ’ਤੇ ਪਹੁੰਚੀ ਜਾਗਰੂਕਤਾ ਵੈਨ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਉਤਸ਼ਾਹ ਨਾਲ ਮਨਾਇਆ ਸੰਵਿਧਾਨ ਦਿਵਸ
Ad Position 24