26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪਾਰਟੀ ਵਰਕਰਾਂ ’ਚ ਨਵਾਂ ਉਤਸ਼ਾਹ ਪੈਦਾ ਹੋਇਆ- ਹੈਰੀ

ਅਬੋਹਰ, 26 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ/ਸੁਖਜੀਤ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਬੋਹਰ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਅੱਜ ਪਿੰਡ ਬਾਦਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੱਤੀ ਅਤੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਦੇ ਹੋਏ ਅਬੋਹਰ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ। ਅਜੀਤ ਤਸਵੀਰ 27-11-2026
ਅਬੋਹਰ, 26 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ/ਸੁਖਜੀਤ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਬੋਹਰ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਅੱਜ ਪਿੰਡ ਬਾਦਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੱਤੀ ਅਤੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹਰਬਿੰਦਰ ਸਿੰਘ ਹੈਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਕਿ ਹਲਕਾ ਅਬੋਹਰ ਦੀ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਵਰਕਰ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿਚ ਪੂਰੀ ਸਰਗਰਮੀ ਨਾਲ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਗੱਠਜੋੜ ਵਲੋਂ ਐਲਾਨੇ ਜਾਣ ਵਾਲੇ ਸਾਂਝੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਪੂਰੀ ਤਾਕਤ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਸਮੀਕਰਨ ਬਣੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਬਿੰਦਰ ਸਿੰਘ ਹੈਰੀ ਨੂੰ ਥਾਪੜਾ ਦਿੰਦਿਆਂ ਹਲਕਾ ਅਬੋਹਰ ਵਿਚ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਮਜ਼ਬੂਤ ਕਰਕੇ ਗੱਠਜੋੜ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਪੂਰੀ ਇਕਜੁੱਟਤਾ ਨਾਲ ਅੱਗੇ ਵੱਧਣ ਦਾ ਸੰਦੇਸ਼ ਵੀ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸੰਜਨਾ ਰਾਣੀ ਨੇ ਇੰਟਰ-ਕਾਲਜ ਜੂਡੋ ਮੁਕਾਬਲੇ ’ਚ ਜਿੱਤਿਆ ਸੋਨ ਤਗ਼ਮਾ ਅਗਲੀ ਖ਼ਬਰ ਕੈਨਵੇ ਕਾਲਜ ਦਾ ਐਮ.ਐੱਡ.ਦਾ ਨਤੀਜਾ ਸ਼ਾਨਦਾਰ ਰਿਹਾ
Ad Position 24