ਸੰਜਨਾ ਰਾਣੀ ਨੇ ਇੰਟਰ-ਕਾਲਜ ਜੂਡੋ ਮੁਕਾਬਲੇ ’ਚ ਜਿੱਤਿਆ ਸੋਨ ਤਗ਼ਮਾ
ਅਬੋਹਰ, 26 ਨਵੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ’ਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਜਾਰੀ ਰੱਖਦਿਆਂ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਖੇਡ ਵਿਭਾਗ ਵਲੋਂ ਕਰਵਾਏ ਗਏ ‘ਇੰਟਰ-ਕਾਲਜ ਜੂਡੋ’ ਮੁਕਾਬਲਿਆਂ ’ਚ ਕਾਲਜ ਦੀ ਬੀ.
ਅ
ਅਬੋਹਰ ਦੇ ਗੁਰੂ ਨਾਨਕ ਖਾਲਸਾ ਕਾਲਜ ਦੀ ਜੇਤੂ ਵਿਦਿਆਰਥਣ ਸੰਜਨਾ ਰਾਣੀ ਦੀ ਤਸਵੀਰ। ਅਜੀਤ ਤਸਵੀਰ
27-11-2026
ਅਬੋਹਰ, 26 ਨਵੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ’ਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਜਾਰੀ ਰੱਖਦਿਆਂ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਖੇਡ ਵਿਭਾਗ ਵਲੋਂ ਕਰਵਾਏ ਗਏ ‘ਇੰਟਰ-ਕਾਲਜ ਜੂਡੋ’ ਮੁਕਾਬਲਿਆਂ ’ਚ ਕਾਲਜ ਦੀ ਬੀ.ਏ. ਭਾਗ ਪਹਿਲਾ ਦੀ ਹੋਣਹਾਰ ਵਿਦਿਆਰਥਣ ਸੰਜਨਾ ਰਾਣੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 63 ਕਿਲੋ ਭਾਰ ਵਰਗ ’ਚ ਸੋਨ ਤਗ਼ਮਾ ਹਾਸਿਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਸੰਧੂ ਨੇ ਵਿਦਿਆਰਥਣ ਅਤੇ ਸਰੀਰਕ ਸਿੱਖਿਆ ਵਿਭਾਗ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਆਪਣੇ ਸੰਬੋਧਨ ’ਚ ਕਿਹਾ, ਸੰਜਨਾ ਰਾਣੀ ਦੀ ਇਹ ਇਤਿਹਾਸਕ ਜਿੱਤ ਉਸ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ, ਸਕੱਤਰ ਬਲਕਰਨ ਸਿੰਘ ਬਰਾੜ, ਸਮੂਹ ਕਮੇਟੀ ਮੈਂਬਰਾਂ, ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਸੰਧੂ ਅਤੇ ਸਮੂਹ ਸਟਾਫ ਨੇ ਸੰਜਨਾ ਰਾਣੀ ਨੂੰ ਵਿਸ਼ੇਸ਼ ਤੌਰ ’ਤੇ ਹੱਲਾਸ਼ੇਰੀ ਦਿੰਦਿਆਂ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।