ਪ੍ਰਹਿਲਾਦ ਕੁਮਾਰ ਨੇ ਰੇਲਵੇ ਪੁਲਿਸ ਥਾਣੇ ’ਚ ਲਗਾਏ ਦਰਜਨ ਤੋਂ ਵੱਧ ਫੁੱਲਦਾਰ ਬੂਟੇ
ਅਬੋਹਰ, 26 ਨਵੰਬਰ (ਵਿਵੇਕ ਹੂੜੀਆ)- ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪਿੰਡ ਚੰਨਣ ਖੇੜਾ ਵਾਸੀ ਪ੍ਰਹਿਲਾਦ ਕੁਮਾਰ ਪੁੱਤਰ ਹਰੀ ਰਾਮ ਵਲੋਂ ਰੇਲਵੇ ਪੁਲਿਸ ਥਾਣਾ ਅਬੋਹਰ ਦੇ ਵਿਹੜੇ ਵਿਚ ਨਿਸ਼ਕਾਮ ਸੇਵਾ ਭਾਵਨਾ ਨਾਲ ਦਰਜਨ ਤੋਂ ਵੱਧ ਫੁੱਲਦਾਰ ਬੂਟੇ ਲਗਾਏ ਗਏ। ਇਸ ਉਪਰਾਲੇ ਲਈ ਥਾਣਾ ਰੇਲਵੇ ਪੁਲਿਸ ਦੇ ਮੁੱਖ ਅਫ਼ਸਰ ਸ਼ਾਮ ਸੁੰਦਰ ਸ਼ਰਮਾ ਅਤੇ ਸਮੂਹ ਸਟਾਫ਼ ਨੇ ਪ੍ਰਹਿਲਾਦ ਕੁਮਾਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ।
ਅਬੋਹਰ, 26 ਨਵੰਬਰ (ਵਿਵੇਕ ਹੂੜੀਆ)- ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪਿੰਡ ਚੰਨਣ ਖੇੜਾ ਵਾਸੀ ਪ੍ਰਹਿਲਾਦ ਕੁਮਾਰ ਪੁੱਤਰ ਹਰੀ ਰਾਮ ਵਲੋਂ ਰੇਲਵੇ ਪੁਲਿਸ ਥਾਣਾ ਅਬੋਹਰ ਦੇ ਵਿਹੜੇ ਵਿਚ ਨਿਸ਼ਕਾਮ ਸੇਵਾ ਭਾਵਨਾ ਨਾਲ ਦਰਜਨ ਤੋਂ ਵੱਧ ਫੁੱਲਦਾਰ ਬੂਟੇ ਲਗਾਏ ਗਏ। ਇਸ ਉਪਰਾਲੇ ਲਈ ਥਾਣਾ ਰੇਲਵੇ ਪੁਲਿਸ ਦੇ ਮੁੱਖ ਅਫ਼ਸਰ ਸ਼ਾਮ ਸੁੰਦਰ ਸ਼ਰਮਾ ਅਤੇ ਸਮੂਹ ਸਟਾਫ਼ ਨੇ ਪ੍ਰਹਿਲਾਦ ਕੁਮਾਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ। ਕਾਰਜਕਾਰੀ ਮੁੱਖ ਮੁਨਸ਼ੀ ਲਵਪ੍ਰੀਤ ਸਿੰਘ ਮਿਨਹਾਸ ਨੇ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਪ੍ਰਹਿਲਾਦ ਕੁਮਾਰ ਨੇ ਦੱਸਿਆ ਕਿ ਉਹ ਇਕ ਨਿੱਜੀ ਸਕੂਲ ਵਿਚ ਵੈਨ ਚਾਲਕ ਵਜੋਂ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਆਪਣੇ ਖਾਲੀ ਸਮੇਂ ਵਿਚ ਜਨਤਕ ਥਾਵਾਂ ’ਤੇ ਛਾਂਦਾਰ ਅਤੇ ਫੁੱਲਦਾਰ ਬੂਟੇ ਲਗਾਉਂਦੇ ਹਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਵੀ ਬਿਨਾਂ ਕਿਸੇ ਮਿਹਨਤਾਨੇ ਦੇ ਕਰਦੇ ਹਨ। ਉਨ੍ਹਾਂ ਦਾ ਉਦੇਸ਼ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਰੁੱਖਾਂ ਦਾ ਰੂਪ ਦੇ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਵਾਤਾਵਰਨ ਤਿਆਰ ਕਰਨਾ ਹੈ।