ਸੁਧੀਰ ਭਾਦੂ ਵਲੋਂ ਢਾਣੀ ਬੀਰਬਲ ਅਤੇ ਢਾਣੀ ਡੰਡੇਵਾਲੀ ਵਿਚ ਡੋਰ-ਟੂ-ਡੋਰ ਮੁਹਿੰਮ
ਅਬੋਹਰ, 26ਨਵੰਬਰ (ਵਿਵੇਕ ਹੂੜੀਆ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਅਬੋਹਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਸੁਧੀਰ ਭਾਦੂ ਵਲੋਂ ਆਪਣੀ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਢਾਣੀ ਬੀਰਬਲ ਅਤੇ ਢਾਣੀ ਡੰਡੇਵਾਲੀ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਅਬੋਹਰ, 26ਨਵੰਬਰ (ਵਿਵੇਕ ਹੂੜੀਆ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਅਬੋਹਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਸੁਧੀਰ ਭਾਦੂ ਵਲੋਂ ਆਪਣੀ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਢਾਣੀ ਬੀਰਬਲ ਅਤੇ ਢਾਣੀ ਡੰਡੇਵਾਲੀ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਢਾਣੀ ਵਾਸੀਆਂ ਨੇ ਸੁਧੀਰ ਭਾਦੂ ਦਾ ਨਿੱਘਾ ਸਵਾਗਤ ਕਰਦਿਆਂ ਪੀਣ ਵਾਲੇ ਪਾਣੀ ਅਤੇ ਪੰਜਵੀਂ ਅਤੇ ਅੱਠਵੀਂ ਜਮਾਤ ਤੱਕ ਦੇ ਸਕੂਲਾਂ ਦੀਆਂ ਮੰਗਾਂ ਉਨ੍ਹਾਂ ਸਾਹਮਣੇ ਰੱਖੀਆਂ। ਭਾਦੂ ਨੇ ਭਰੋਸਾ ਦਿੱਤਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ’ਤੇ ਇਨ੍ਹਾਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਸੁਧੀਰ ਭਾਦੂ ਨੇ ਕਿਹਾ ਕਿ ਅਬੋਹਰ ਦੇ ਵਿਕਾਸ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਜ਼ਰੂਰੀ ਹੈ, ਤਾਂ ਜੋ ਇਲਾਕੇ ਨੂੰ ਉਸ ਦਾ ਬਣਦਾ ਹੱਕ ਮਿਲ ਸਕੇ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਆਵੇ। ਉਨ੍ਹਾਂ ਲੋਕਾਂ ਨੂੰ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਢਾਣੀ ਵਾਸੀਆਂ ਨੇ ਸੁਧੀਰ ਭਾਦੂ ਦਾ ਸਵਾਗਤ ਕਰਦਿਆਂ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਜਿੱਤ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਅਤੇ ਢਾਣੀ ਵਾਸੀ ਮੌਜੂਦ ਸਨ।