27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

7.14 ਗਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਸ਼ੱਕੀ ਨੌਜਵਾਨ ਮੋਟਰਸਾਈਕਲ ’ਤੇ ਆਉਂਦਾ ਦਿਖਾਈ ਦਿੱਤਾ।

Ad Position 21
No active advertisement
ਅਜੀਤ ਡੈਸਕ 28-11-2026
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਸ਼ੱਕੀ ਨੌਜਵਾਨ ਮੋਟਰਸਾਈਕਲ ’ਤੇ ਆਉਂਦਾ ਦਿਖਾਈ ਦਿੱਤਾ। ਉਹ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਿਆ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਉਸ ਕੋਲੋਂ 7.14 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਕੁਲਬੀਰ ਸਿੰਘ ਉਰਫ਼ ਗਿਆਨੀ ਪੁੱਤਰ ਸੁੰਦਰ ਸਿੰਘ ਵਾਸੀ ਪਿੰਡ ਆਜਮਵਾਲਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਝਾੜੀਆਂ ਵਲ ਖਿਸਕਣ ਲੱਗਿਆ। ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 2 ਗਰਾਮ ਹੈਰੋਇਨ ਸਮੇਤ ਮੋਮੀ ਪਾਰਦਰਸ਼ੀ ਲਿਫ਼ਾਫ਼ਾ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਪਾਲਾ ਸਿੰਘ ਵਾਸੀ ਨੱਥੂ ਚਿਸ਼ਤੀ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈਜ਼ ਦੇ ਗੈਸਟ ਫੈਕਲਟੀ ਤੇ ਕੰਟਰੈਕਟ ਇੰਸਟਰਕਟਰਾਂ ਵਲੋਂ 5 ਦਸੰਬਰ ਨੂੰ ਨੰਗਲ ਵਿਖੇ ਰੋਸ ਪ੍ਰਦਰਸ਼ਨ ’ਤੇ ਧਰਨੇ ਦਾ ਐਲ... ਅਗਲੀ ਖ਼ਬਰ ਸਿੰਗਲਾ ਇਨਕਲੇਵ ਐਰੋ ਹੱਬ ਮੰਡੀ ਮੁੱਲਾਂਪੁਰ ਪਹੁੰਚੇ ਮੰਤਰੀ ਖੁੱਡੀਆਂ ਦਾ ਤਰਸੇਮ ਸਿੰਗਲਾ ਨੇ ਕੀਤਾ ਸਨਮਾਨ ਗੰਨੇ ਦੇ ਭਾਅ...
Ad Position 24